ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਬੱਦਲ ਫਟਣ ਤੋਂ ਬਾਅਦ 50 ਤੋਂ ਵੱਧ ਫਸੇ ਹੋਏ ਲੋਕਾਂ ਨੂੰ ਬਚਾਇਆ ਗਿਆ..

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਬੱਦਲ ਫਟਣ ਤੋਂ ਬਾਅਦ 50 ਤੋਂ ਵੱਧ ਫਸੇ ਹੋਏ ਲੋਕਾਂ ਨੂੰ ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.) ਨੇ ਬਚਾ ਲਿਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ੇਹਨੂ ਗੋਉਨੀ ਪਿੰਡ 'ਚ ਵੀਰਵਾਰ ਨੂੰ ਬੱਦਲ ਫਟਣ ਦੀ ਘਟਨਾ ਹੋਈ ਸੀ, ਜਿਸ ਨਾਲ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਨਾਲ ਸੜਕਾਂ ਪ੍ਰਭਾਵਿਤ ਹੋ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਐੱਨ.ਡੀ.ਆਰ.ਐੱਫ. ਦਾ ਇਕ ਦਲ 15 ਕਿਲੋਮੀਟਰ ਪੈਦਲ ਤੁਰ ਕੇ ਫਸੇ ਹੋਏ ਲੋਕਾਂ ਨੂੰ ਬਚਾਉਣ ਪਹੁੰਚਿਆ ਅਤੇ 15 ਬੱਚਿਆਂ ਸਣੇ ਸਾਰੇ ਲੋਕਾਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ ਗਿਆ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ