22 ਭਾਰਤੀ ਮਛੇਰਿਆਂ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਵਾਪਸ ਭੇਜੇਗਾ ਪਾਕਿਸਤਾਨ
.jpg)
ਇਸਲਾਮਾਬਾਦ, 22 ਫਰਵਰੀ : ਪਾਕਿਸਤਾਨ ਅਧਿਕਾਰੀਆਂ ਨੇ ਕਰਾਚੀ ਦੀ ਮਲੀਰ ਜੇਲ੍ਹ ਤੋਂ 22 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਭਾਰਤ ਹਵਾਲੇ ਕਰਨ ਦੀ ਸੰਭਾਵਨਾ ਹੈ। ਦਿ ਐਕਸਪ੍ਰੈਸ ਟ੍ਰਿਬਿਊਨ ਅਖਬਾਰ ਨੇ ਮਲੀਰ ਜੇਲ੍ਹ ਦੇ ਸੁਪਰਡੈਂਟ ਅਰਸ਼ਦ ਸ਼ਾਹ ਦੇ ਹਵਾਲੇ ਨਾਲ ਦੱਸਿਆ ਕਿ ਮਛੇਰਿਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਈਦੀ ਫਾਊਂਡੇਸ਼ਨ ਦੇ ਚੇਅਰਮੈਨ ਫੈਜ਼ਲ ਈਧੀ ਨੇ ਇਨ੍ਹਾਂ ਮਛੇਰਿਆਂ ਲਈ ਲਾਹੌਰ ਤੱਕ ਆਵਾਜਾਈ ਦਾ ਪ੍ਰਬੰਧ ਕੀਤਾ, ਜਿੱਥੋਂ ਉਹ ਭਾਰਤ ਵਾਪਸ ਆਪਣੀ ਯਾਤਰਾ ਜਾਰੀ ਰੱਖਣਗੇ।
ਇਸ ਦੌਰਾਨ ਈਦੀ ਫਾਊਂਡੇਸ਼ਨ ਨੇ ਉਨ੍ਹਾਂ ਦੇ ਯਾਤਰਾ ਦਾ ਖਰਚ ਕੀਤਾ ਅਤੇ ਉਨ੍ਹਾਂ ਨੂੰ ਤੋਹਫ਼ੇ, ਨਕਦੀ ਪ੍ਰਦਾਨ ਕੀਤੇ। ਉਨ੍ਹਾਂ ਦੋਹਾਂ ਸਰਕਾਰਾਂ ਨੂੰ ਮਛੇਰਿਆਂ ਪ੍ਰਤੀ ਵਧੇਰੇ ਹਮਦਰਦੀ ਵਾਲੀ ਪਹੁੰਚ ਅਪਣਾਉਣ ਦੀ ਵੀ ਅਪੀਲ ਕੀਤੀ, ਜੋ ਅਣਜਾਣੇ ਵਿੱਚ ਸਮੁੰਦਰੀ ਸੀਮਾਵਾਂ ਨੂੰ ਪਾਰ ਕਰਦੇ ਹਨ। 1 ਜਨਵਰੀ ਨੂੰ ਦੋਹਾਂ ਦੇਸ਼ਾਂ ਵੱਲੋਂ ਕੈਦੀਆਂ ਦੀ ਅਦਲਾ-ਬਦਲੀ ਕੀਤੀ ਗਈ ਸੂਚੀ ਅਨੁਸਾਰ ਪਾਕਿਸਤਾਨ ਵਿਚ 266 ਭਾਰਤੀ ਕੈਦੀ (49 ਨਾਗਰਿਕ ਕੈਦੀ ਅਤੇ 217 ਮਛੇਰੇ) ਸਨ। ਭਾਰਤ ਵੱਲੋਂ ਸਾਂਝੀ ਕੀਤੀ ਗਈ ਸੂਚੀ ਵਿੱਚ ਦਿਖਾਇਆ ਗਿਆ ਹੈ ਕਿ ਭਾਰਤੀ ਜੇਲ੍ਹਾਂ ਵਿੱਚ ਕੁੱਲ 462 ਪਾਕਿਸਤਾਨੀ ਸਨ (381 ਨਾਗਰਿਕ ਕੈਦੀ ਅਤੇ 81 ਮਛੇਰੇ)।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ