ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ: ਸ਼ਰਮਾ
.jpg)
ਸਮਾਣਾ, 11 ਫਰਵਰੀ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਭਰਤੀ ਮੁਹਿੰਮ ਦੇ ਅਬਜ਼ਰਵਰ ਐੱਨਕੇ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਘੱਟ ਕਰਜ਼ਾ ਲੈ ਕੇ ਪੰਜਾਬੀਆਂ ਨੂੰ ਵਧ ਸਹੂਲਤਾਂ ਦਿੱਤੀਆਂ ਪਰ ‘ਆਪ’ ਸਰਕਾਰ ਹਰ ਸਾਲ 33 ਹਜ਼ਾਰ ਕਰੋੜ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਤਬਾਹ ਕਰਨ ਲੱਗੀ ਹੋਈ ਹੈ। ਐੱਨਕੇ ਸ਼ਰਮਾ ਅੱਜ ਸਮਾਣਾ ਵਿੱਚ ਜਗਮੀਤ ਸਿੰਘ ਹਰਿਆਊ ਵੱਲੋਂ ਰੱਖੀ ਵਰਕਰ ਮਿਲਣੀ ਭਰਤੀ ਸਮਾਰੋਹ ਦੌਰਾਨ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਭਰਤੀ ਮੁਹਿਮ ਸ਼ੁਰੂ ਕੀਤੀ ਗਈ ਹੈ, ਇਸ ਭਰਤੀ ਤਹਿਤ ਹੀ ਸਰਕਲ, ਜ਼ਿਲ੍ਹਾ ਤੇ ਸੂਬਾ ਪ੍ਰਧਾਨ ਦੀ ਚੋਣ ਹੋਣੀ ਹੈ। ਜੋ ਵਰਕਰ ਮਿਹਨਤ ਕਰਨਗੇ ਉਨ੍ਹਾਂ ਨੂੰ ਹੀ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਹਿੱਤਾਂ ਲਈ ਕੰਮ ਕੀਤਾ। ਇਸ ਮੌਕੇ ਐਨਕੇ ਸ਼ਰਮਾ ਨੇ ਪਾਰਟੀ ਵਰਕਰਾਂ ਨੂੰ ਭਰਤੀ ਲਈ ਕਾਪੀਆਂ ਦੀ ਵੰਡ ਵੀ ਕੀਤੀ। ਯੂਥ ਆਗੂ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਗੱਦਾਰ ਲਹਿਰ ਦੱਸਦਿਆਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਆਪਣੇ ਕਾਰਜਕਾਲ ਦੌਰਾਨ ਪਾਰਟੀ ਤੇ ਵਰਕਰਾਂ ਨੂੰ ਅਣਦੇਖਿਆ ਕਰ ਕੇ ਪਰਿਵਾਰਵਾਦ ਦੇ ਰਿਸ਼ਤੇਦਾਰਵਾਦ ਨੂੰ ਅੱਗੇ ਰੱਖ ਕੇ ਸੱਤਾ ਦਾ ਸੁੱਖ ਮਾਣਿਆ ਹੈ। ਇਸ ਕਾਰਨ ਵਰਕਰਾਂ ਵਿੱਚ ਮਾਯੂਸੀ ਹੈ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਪ੍ਰੇਰਿਆ। ਹਲਕਾ ਸ਼ੁਤਰਾਣਾ ਦੇ ਬਾਬੂ ਕਬੀਰ ਦਾਸ ਨੇ ਕਿਹਾ ਕਿ ਉਹੀ ਪਾਰਟੀ ਜਿੰਦਾ ਰਹਿੰਦੀ ਹੈ ਜਿਹੜੀ ਆਪਣੇ ਅਸੂਲਾਂ ’ਤੇ ਕਾਇਮ ਰਹੇ। ਮੁੱਖ ਮੰਤਰੀ ਪੰਜਾਬ ਹਿੱਤ ਵਿੱਚ ਕੰਮ ਕਰਨ ਦੀ ਬਜਾਏ ਚੁਟਕਲੇ ਸੁਣਾਉਣ ਤੱਕ ਹੀ ਸੀਮਤ ਹਨ। ਇਸ ਮੌਕੇ ਹਲਕਾ ਸਮਾਣਾ ਤੋਂ ਯੂਥ ਆਗੂ ਅਤੇ ਕੋਰ ਕਮੇਟੀ ਮੈਂਬਰ ਜਗਮੀਤ ਸਿੰਘ ਹਰਿਆਊ ਨੇ ਵਰਕਰ ਮਿਲਣੀ ਸਮਾਰੋਹ ’ਚ ਸ਼ਾਮਲ ਸਾਰੇ ਲੀਡਰਾਂ ਅਤੇ ਵਰਕਰਾਂ ਦਾ ਭਾਰੀ ਗਿਣਤੀ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਅਮਰਜੀਤ ਸਿੰਘ ਟੋਡਰਪੁਰ, ਬਚਿੱਤਰ ਸਿੰਘ ਕਾਹਨਗੜ੍ਹ, ਮਲਕੀਤ ਸਿੰਘ, ਬਲਜਿੰਦਰ ਸਿੰਘ ਬੱਲੀ, ਦਰਸ਼ਨ ਸਿੰਘ, ਜਥੇਦਾਰ ਭੁਪਿੰਦਰ ਸਿੰਘ ਘਿਓਰਾ, ਹਰਭਜਨ ਸਿੰਘ ਰੰਧਾਵਾ ਤੇ ਕਸ਼ਮੀਰ ਸਿੰਘ ਸਮੇਤ ਸੈਂਕੜੇ ਵਰਕਰ ਹਾਜ਼ਰ ਸਨ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।