ਘਨੌਰ ਪੁਲਸ ਵਲੋਂ 1 ਕਿੱਲੋ ਤੋਂ ਵੱਧ ਅਫੀਮ ਸਮੇਤ ਔਰਤ ਗ੍ਰਿਫ਼ਤਾਰ
.jpg)
ਘਨੌਰ : ਪੰਜਾਬ ਪੁਲਸ ਵਲੋਂ ਨਸ਼ੇ ਖ਼ਿਲਾਫ ਵਿੱਡੀ ਮੁਹਿੰਮ ਦੇ ਤਹਿਤ ਥਾਣਾ ਘਨੌਰ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਸ ਵਲੋਂ 1 ਕਿਲੋ 500 ਗ੍ਰਾਮ ਅਫੀਮ ਸਮੇਤ ਇਕ ਔਰਤ ਨੂੰ ਕਾਬੂ ਕੀਤਾ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀ. ਐੱਸ. ਪੀ. ਘਨੌਰ ਹਰਮਨਪ੍ਰੀਤ ਸਿੰਘ ਚੀਮਾ ਦੱਸਿਆ ਕਿ ਡੀ. ਜੀ. ਪੀ. ਪੰਜਾਬ ਅਤੇ ਐੱਸ. ਐੱਸ. ਪੀ. ਪਟਿਆਲਾ ਨਾਨਕ ਸਿੰਘ ਦੇ ਸਖਤ ਹਦਾਇਤਾਂ ਅਨੁਸਾਰ ਥਾਣਾ ਘਨੌਰ ਦੇ ਐੱਸ. ਐੱਚ. ਓ. ਸਾਹਿਬ ਸਿੰਘ ਦੀ ਅਗਵਾਈ ਵਿਚ ਐੱਸ. ਆਈ. ਗੁਰਮੀਤ ਸਿੰਘ ਸਮੇਤ ਪੁਲਸ ਪਾਰਟੀ ਘਨੌਰ ਨਹਿਰ ਦੇ ਕੋਲ ਮੌਜੂਦ ਸਨ। ਇਸ ਦੌਰਾਨ ਇਕ ਔਰਤ ਨੂੰ ਸ਼ੱਕ ਪੈਣ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਦੋਸ਼ਣ ਦੀ ਪਹਿਚਾਣ ਚੰਪਾ ਦੇਵੀ ਵਾਸੀ ਬਿਹਾਰ ਦੇ ਤੌਰ ’ਤੇ ਕਰਕੇ ਉਸ ਖ਼ਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਚੀਮਾ ਨੇ ਦੱਸਿਆ ਕਿ ਇਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ