ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ, ਵਿੱਤ ਮੰਤਰੀ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ. ਓ. ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿਚ ਕੈਦੀਆਂ ਦੇ ਸਿਹਤ 'ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ। ਇਸ ਮੌਕੇ ਏ. ਡੀ. ਜੀ. ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ. ਓ. ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐੱਸ. ਡੀ. ਐੱਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐੱਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।