Lathi charge on unemployed linemen..

PSPCL ਹੈੱਡਕੁਆਰਟਰ ਦੇ ਬਾਹਰ ਜ਼ਬਰਦਸਤ ਹੰਗਾਮਾ, ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ, ਰੋਸ ਵਜੋਂ ਬਿਜਲੀ ਟਾਵਰ 'ਤੇ ਚੜ੍ਹੇ
ਪੀਐੱਸਪੀਸੀਐੱਲ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਅਪ੍ਰੇਂਟਿਸਸ਼ਿਪ ਲਾਈਨਮੈਨ ਸੰਘਰਸ਼ ਯੂਨੀਅਨ 'ਤੇ ਪੁਲਿਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ। ਯੂਨੀਅਨ ਵਲੋਂ ਪੀਐੱਸਪੀਸੀਐੱਲ 'ਚ ਭਰਤੀ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਕਰਕੇ ਸੋਮਵਾਰ ਤੋਂ ਹੈੱਡਕੁਆਰਟਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਮੰਗਲਵਾਰ ਸਵੇਰੇ ਪ੍ਰਦਸ਼ਨਕਾਰੀਆਂ ਨੂੰ ਪੁਲਿਸ ਨੇ ਘੇਰਾ ਪਾ ਲਿਆ। ਇਸ ਦੌਰਾਨ ਨਾਅਰੇਬਾਜ਼ੀ ਤੇਜ਼ ਹੋਈ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਦੋਹਾਂ ਪਾਸਿਓਂ ਧੱਕਾ-ਮੁੱਕੀ ਸ਼ੁਰੂ ਹੋ ਗਈ ਤੇ ਮੁਜ਼ਾਹਰਾਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਡਾਂਗਾਂ ਚਲਾ ਦਿੱਤੀਆਂ। ਉੱਥੇ ਲੱਗਾ ਪੱਕਾ ਮੋਰਚਾ ਵੀ ਖਦੇੜ ਦਿੱਤਾ। ਡੀਐਸਪੀ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਨੇ ਧਰਨਾਕਾਰੀਆਂ ਨੂੰ ਦੂਰ-ਦੂਰ ਤਕ ਭਜਾ ਕੇ ਤਿੱਤਰ- ਬਿੱਤਰ ਕਰ ਦਿੱਤਾ। ਰੋਸ ਵਜੋਂ ਇਹ ਪ੍ਰਦਰਸ਼ਨਕਾਰੀ ਸ਼ਕਤੀ ਵਿਹਾਰ ਗਰਿੱਡ ਦੇ ਟਾਵਰ 'ਤੇ ਚੜ੍ਹ ਗਏ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।