ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ‘ਤੇ ਵਿਸ਼ੇਸ਼ ਨਜ਼ਰ ਰੱਖ ਕੇ ਸ਼ਿਕੰਜਾ ਕੱਸਿਆ ਗਿਆ ਅਤੇ ਮਸ਼ੀਨ ਦੀ ਮਦਦ ਨਾਲ 30 ਦੇ ਕਰੀਬ ਈ-ਚਲਾਨ ਕਰਕੇ 2,23,000 ਰੁਪਏ ਜੁਰਮਾਨਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਬੁਲੇਟ ਮੋਟਰਸਾਈਕਲ ‘ਤੇ ਪੇਪਰ ਦੇਣ ਆਉਂਦੇ ਕੁਝ ਵਿਦਿਆਰਥੀਆਂ ਦੀ ਪਟਾਕੇ ਪਾਉਂਦਿਆਂ ਦੀ ਵੀਡਿਓ ਵਾਇਰਲ ਹੋਈ ਸੀ ਜਿਸ ਤੋਂ ਤੁਰੰਤ ਬਾਅਦ ਸੰਗਰੂਰ ਟ੍ਰੈਫਿਕ ਪੁਲਸ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਇਸ ਟੀਮ ਵਿੱਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਰਾਮ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕਰਦਿਆਂ ਵਹੀਕਲਾਂ ਦੀ ਜਾਂਚ ਕੀਤੀ ਗਈ ਅਤੇ ਬੁਲੇਟ ਮੋਟਰਸਾਈਕਲਾਂ ਨੂੰ ਰੋਕ ਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਮੋਟਰਸਾਇਕਲਾਂ ਤੇ ਤੀਹਰੀ ਸਵਾਰੀ ਕਰਨ ਵਾਲੇ ਚਾਲਕਾਂ ਦੇ ਵੀ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ। ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਆਵਾਜਾਈ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ।
ਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਦੇ ਮੁੱਦੇ 'ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪੋ-ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਰਾਜ ਸਭਾ ਵਿੱਚ ਡੈੱਡਲਾਕ ਹੱਲ ਨਹੀਂ ਹੋ ਸਕਿਆ ਅਤੇ ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ 'ਤੇ ਚਰਚਾ ਦੀ ਮੰਗ 'ਤੇ ਅੜੇ ਰਹਿਣ ਕਾਰਨ ਮੰਗਲਵਾਰ ਨੂੰ ਵੀ ਹੰਗਾਮਾ ਹੋਇਆ
ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ,