ਰਾਣਿਆ ਤੇ ਤਰੁਣ 26 ਵਾਰ ਗਏ ਸੀ ਦੁਬਈ, ਗੋਲਡ ਸਮੱਗਲਿੰਗ ਕੇਸ 'ਚ ਹੋਏ ਨਵੇਂ ਖੁਲਾਸੇ
.jpg)
ਬੈਂਗਲੁਰੂ : ਦੁਬਈ ਤੋਂ ਸੋਨੇ ਦੀ ਤਸਕਰੀ ਦੇ ਮਾਮਲੇ 'ਚ ਗ੍ਰਿਫਤਾਰ ਅਭਿਨੇਤਰੀ ਰਾਣਿਆ ਰਾਓ ਦੀ ਜ਼ਮਾਨਤ ਪਟੀਸ਼ਨ 'ਤੇ ਆਰਥਿਕ ਅਪਰਾਧਾਂ ਦੀ ਵਿਸ਼ੇਸ਼ ਅਦਾਲਤ 'ਚ ਬੀਤੇ ਦਿਨ ਸੁਣਵਾਈ ਹੋਈ। ਇਸ ਦੌਰਾਨ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਦੇ ਵਕੀਲ ਮਧੂ ਰਾਓ ਨੇ ਮਾਮਲੇ ਦੇ ਦੂਜੇ ਦੋਸ਼ੀ ਤਰੁਣ ਦੀ ਜ਼ਮਾਨਤ ਦਾ ਸਖਤ ਵਿਰੋਧ ਕੀਤਾ ਅਤੇ ਅਦਾਲਤ ਦੇ ਸਾਹਮਣੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ। ਮਧੂ ਰਾਓ ਨੇ ਕਿਹਾ ਕਿ ਕਸਟਮ ਐਕਟ ਤਹਿਤ 1 ਕਰੋੜ ਰੁਪਏ ਤੋਂ ਜ਼ਿਆਦਾ ਦਾ ਸਾਮਾਨ ਬਿਨਾਂ ਇਜਾਜ਼ਤ ਦੇ ਦੇਸ਼ 'ਚ ਲਿਆਉਣਾ ਅਪਰਾਧ ਹੈ। ਇਸ ਦੋਸ਼ 'ਚ ਰਾਣਿਆ ਰਾਓ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਉਪਕਰਨਾਂ ਦੀ ਫੋਰੈਂਸਿਕ ਜਾਂਚ ਕਰਵਾਈ ਗਈ, ਜਿਸ ਵਿਚ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਅਤੇ ਦੂਜੇ ਦੋਸ਼ੀ ਤਰੁਣ ਦੀ ਭੂਮਿਕਾ ਦਾ ਵੀ ਪਰਦਾਫਾਸ਼ ਹੋਇਆ।
ਰਾਣਿਆ ਅਤੇ ਤਰੁਣ ਨੇ 26 ਵਾਰ ਕੀਤੀ ਸੀ ਦੁਬਈ ਦੀ ਯਾਤਰਾ
ਮਧੂ ਰਾਓ ਨੇ ਦਲੀਲ ਦਿੱਤੀ ਕਿ ਤਰੁਣ ਅਤੇ ਦੁਬਈ ਵਿਚਾਲੇ ਵਪਾਰਕ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਦੁਬਈ ਵਿੱਚ ਸੋਨੇ ਦੀ ਖਰੀਦ ਲਈ ਕੀਤੇ ਗਏ ਭੁਗਤਾਨਾਂ ਦੀ ਨੇੜਿਓਂ ਜਾਂਚ ਕਰਨਾ ਵੀ ਮਹੱਤਵਪੂਰਨ ਹੈ। ਇਸ ਤੋਂ ਇਲਾਵਾ ਸੋਨੇ ਦੀ ਤਸਕਰੀ ਦੇ ਨੈੱਟਵਰਕ ਦੇ ਅੰਤਰਰਾਸ਼ਟਰੀ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਵੀ ਜਾਂਚ ਦੀ ਲੋੜ ਹੈ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਤਰੁਣ ਅਤੇ ਰਾਣਿਆ ਹੁਣ ਤੱਕ 26 ਵਾਰ ਇਕੱਠੇ ਦੁਬਈ ਜਾ ਚੁੱਕੇ ਹਨ। ਦਿਲਚਸਪ ਗੱਲ ਇਹ ਹੈ ਕਿ ਉਹ ਸਵੇਰੇ ਦੁਬਈ ਜਾਂਦੇ ਸੀ ਅਤੇ ਸ਼ਾਮ ਨੂੰ ਵਾਪਸ ਆ ਜਾਂਦੇ ਸੀ। ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਇਹ ਪੈਟਰਨ ਬਹੁਤ ਸ਼ੱਕੀ ਹੈ ਅਤੇ ਇਸ ਨਾਲ ਇਹ ਡਰ ਵਧ ਜਾਂਦਾ ਹੈ ਕਿ ਦੋਸ਼ੀ ਕਿਸੇ ਵੀ ਸਮੇਂ ਦੇਸ਼ ਛੱਡ ਕੇ ਭੱਜ ਸਕਦੇ ਹਨ।
ਬਚਾਅ ਪੱਖ ਨੇ ਦੋਸ਼ਾਂ ਤੋਂ ਕੀਤਾ ਇਨਕਾਰ
ਤਰੁਣ ਦੀ ਜ਼ਮਾਨਤ ਪਟੀਸ਼ਨ 'ਤੇ ਵਿਸ਼ੇਸ਼ ਅਦਾਲਤ 'ਚ ਬਚਾਅ ਪੱਖ ਵੱਲੋਂ ਵੀ ਦਲੀਲਾਂ ਪੇਸ਼ ਕੀਤੀਆਂ ਗਈਆਂ। ਤਰੁਣ ਦੇ ਵਕੀਲ ਦੇਵਰਾਜੂ ਨੇ ਅਦਾਲਤ ਵਿਚ ਜ਼ਮਾਨਤ ਦੇ ਪੱਖ ਵਿਚ ਦਲੀਲ ਦਿੰਦੇ ਹੋਏ ਕਿਹਾ ਕਿ ਉਸ ਦੇ ਮੁਵੱਕਿਲ ਦੇ ਵਿਦੇਸ਼ ਭੱਜਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਦੇ ਵਕੀਲਾਂ ਨੇ ਇਸ ਦਾਅਵੇ ਦਾ ਖੰਡਨ ਕੀਤਾ ਅਤੇ ਕਿਹਾ ਕਿ ਤਰੁਣ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ। ਬਚਾਅ ਪੱਖ ਦੇ ਵਕੀਲ ਦੇਵਰਾਜੂ ਨੇ ਦਲੀਲ ਦਿੱਤੀ ਕਿ ਤਰੁਣ ਦਾ ਪਾਸਪੋਰਟ ਪਹਿਲਾਂ ਹੀ ਡੀਆਰਆਈ ਕੋਲ ਜਮ੍ਹਾਂ ਹੈ, ਇਸ ਲਈ ਉਸ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਤਰੁਣ ਅਮਰੀਕਾ ਦਾ ਮੂਲ ਨਿਵਾਸੀ ਹੈ ਅਤੇ ਪਿਛਲੇ ਇੱਕ ਦਹਾਕੇ ਤੋਂ ਭਾਰਤ ਵਿੱਚ ਰਹਿ ਰਿਹਾ ਹੈ। ਉਹ ਕਿਸੇ ਵੀ ਤਰ੍ਹਾਂ ਸਬੂਤਾਂ ਨਾਲ ਛੇੜਛਾੜ ਨਹੀਂ ਕਰ ਸਕਦਾ, ਇਸ ਲਈ ਉਸ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ।
ਅਦਾਲਤ ਕੱਲ੍ਹ ਸੁਣਾਏਗੀ ਆਪਣਾ ਫ਼ੈਸਲਾ
ਡੀਆਰਆਈ ਵੱਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਤਰੁਣ ਦੁਬਈ ਵਿੱਚ ਕਸਟਮ ਕਲੀਅਰੈਂਸ ਪ੍ਰਕਿਰਿਆ ਨੂੰ ਪੂਰਾ ਕਰਦਾ ਸੀ, ਜਿਸ ਤੋਂ ਬਾਅਦ ਇਹ ਸੋਨਾ ਜਨੇਵਾ ਜਾਂ ਬੈਂਕਾਕ ਭੇਜਿਆ ਗਿਆ ਸੀ। ਬਾਅਦ ਵਿੱਚ ਰਾਣਿਆ ਇਸ ਨੂੰ ਭਾਰਤ ਲੈ ਕੇ ਆਉਂਦੀ ਸੀ। ਹਾਲਾਂਕਿ, ਬਚਾਅ ਪੱਖ ਨੇ ਇਸ ਦੋਸ਼ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਡੀਆਰਆਈ ਕੋਲ ਇਸ ਮਾਮਲੇ 'ਤੇ ਕੋਈ ਠੋਸ ਸਬੂਤ ਨਹੀਂ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਹੁਣ ਕੱਲ੍ਹ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਏਗੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।