ਦਿਲਜੀਤ ਦੋਸਾਂਝ ਤੇ ਨਸੀਬ ਦਾ ਵਧਿਆ ਵਿਵਾਦ, ਬਾਬਾ ਰਾਮਦੇਵ ਦੀ ਤਸਵੀਰ ਸਾਂਝੀ ਕਰ ਦੋਸਾਂਝਾਵਾਲੇ ਨੂੰ ਆਖ 'ਤੀ ਵੱਡੀ ਗੱਲ

ਐਂਟਰਟੇਨਮੈਂਟ : ਗਲੋਬਲ ਸਟਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ ਇਲੂਮਿਨਾਟੀ ਸ਼ੋਅ ਨੂੰ ਲੈ ਕੇ ਅੰਤਰ ਰਾਸ਼ਟਰੀ ਪੱਧਰ ਬੱਲੇ-ਬੱਲੇ ਕਰਵਾ ਰਹੇ ਹਨ। ਉਥੇ ਹੀ ਦਿਲਜੀਤ ਦੇ ਇਸ ਸ਼ੋਅ ਨੂੰ ਲੈ ਕੇ ਵਿਵਾਦ ਵੀ ਖੜ੍ਹੇ ਹੋ ਰਹੇ ਹਨ। ਦਰਅਸਲ, ਰੈਪਰ ਨਸੀਬ ਵੱਲੋਂ ਦਿਲਜੀਤ ਦੇ ਇਲੂਮਿਨਾਟੀ ਸ਼ੋਅ 'ਤੇ ਲਗਾਤਾਰ ਕੁਮੈਂਟ ਕਰਕੇ ਉਸ ਖ਼ਿਲਾਫ਼ ਪੋਸਟਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਦਿਲਜੀਤ ਦੇ ਜਵਾਬ ਮਗਰੋਂ ਵੀ ਨਸੀਬ ਨਹੀਂ ਟਲਿਆ। ਹਾਲ ਹੀ 'ਚ ਰੈਪਰ ਨਸੀਬ ਨੇ ਇੱਕ ਹੋਰ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਨਸੀਬ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਪ੍ਰੋਫਾਈਲ 'ਤੇ ਗਲੋਬਲ ਸਟਾਰ ਦੀ ਮਜ਼ਾਕੀਆਂ ਤਸਵੀਰ ਲਗਾਈ। ਇਸ ਤੋਂ ਪਹਿਲਾਂ ਰੈਪਰ ਨਸੀਬ ਨੇ ਦੋਸਾਂਝਾਵਾਲੇ ਦੀ ਭਾਰਤੀ ਨਾਲ ਵੀ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਦਾ ਉਸ ਵੱਲੋਂ ਖੂਬ ਮਜ਼ਾਕ ਬਣਾਇਆ ਗਿਆ। ਹਾਲਾਂਕਿ ਪੋਸਟ ਸ਼ੇਅਰ ਕਰਨ ਮਗਰੋਂ ਕੁਝ ਹੀ ਮਿੰਟਾਂ 'ਚ ਰੈਪਰ ਨੇ ਇਹ ਪੋਸਟ ਡਿਲੀਟ ਕਰ ਦਿੱਤੀ ਹੈ।
ਨਸੀਬ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ
ਦੱਸ ਦੇਈਏ ਕਿ ਰੈਪਰ ਨਸੀਬ ਨੇ ਦਿਲਜੀਤ ਦੋਸਾਂਝ ਨੂੰ ਇਲੂਮਿਨਾਟੀ ਸਾਬਿਤ ਕਰਨ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਹੁਣ ਨਸੀਬ ਵੱਲੋਂ ਇੱਕ ਗੀਤ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਸ਼ੇਅਰ ਕਰਦਿਆਂ ਉਸ ਨੇ ਦੋਸਾਂਝਾਵਾਲੇ ਨੂੰ ਘੇਰਿਆ ਹੈ। ਹਾਲਾਂਕਿ ਸੋਸ਼ਲ ਮੀਡੀਆ 'ਤੇ ਲਗਾਤਾਰ ਟਰੋਲ ਹੋਣ ਤੋਂ ਬਾਅਦ ਵੀ ਰੈਪਰ ਨਸੀਬ ਲਗਾਤਾਰ ਗਲੋਬਲ ਸਟਾਰ ਦੀ ਬੁਰਾਈ ਕਰਦਾ ਨਜ਼ਰ ਆ ਰਿਹਾ ਹੈ।
ਰੈਪਰ ਨਸੀਬ ਨੇ ਦਿਲਜੀਤ ਖਿਲਾਫ ਕਿਉਂ ਛੇੜੀ ਜੰਗ
ਰੈਪਰ ਨਸੀਬ ਦਾ ਇਹ ਕਹਿਣਾ ਹੈ ਕਿ ਦਿਲਜੀਤ ਦੋਸਾਂਝ ਸ਼ੈਤਾਨ ਦਾ ਪੁਜਾਰੀ ਹੈ। ਉਸ ਨੇ ਇੰਨੀ ਤਰੱਕੀ ਸ਼ੈਤਾਨ ਨੂੰ ਆਪਣੀ ਆਤਮਾ ਵੇਚ ਹਾਸਲ ਕੀਤੀ ਹੈ। ਇਸ ਤੋਂ ਬਾਅਦ ਹੀ ਇਹ ਸਿਲਸਿਲਾ ਜਾਰੀ ਹੈ, ਜਿਸ 'ਚ ਨਸੀਬ ਵੱਲੋਂ ਲਗਾਤਾਰ ਪੋਸਟਾਂ ਸ਼ੇਅਰ ਕਰ ਦਿਲਜੀਤ ਸਣੇ ਉਨ੍ਹਾਂ ਦੀ ਮੈਨੇਜਰ ਸੋਨਾਲੀ ਸਿੰਘ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਦਿਲਜੀਤ ਨੇ ਰੈਪਰ ਨਸੀਬ ਨੂੰ ਦਿੱਤਾ ਮੂੰਹ ਤੋੜ ਜਵਾਬ
ਦਿਲਜੀਤ ਦੋਸਾਂਝ ਵੱਲੋਂ ਰੈਪਰ ਨਸੀਬ ਨੂੰ ਤਿੱਖਾ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਸਾਦਗੀ ਭਰੇ ਅੰਦਾਜ਼ 'ਚ ਕਿਹਾ, ''ਸਭ ਗੋਵਿੰਦ ਹੈ, ਨਸੀਬ ਵੀਰੇ ਬਹੁਤ ਪਿਆਰ ਤੁਹਾਨੂੰ...ਰੱਬ ਤੁਹਾਨੂੰ ਬਹੁਤ-ਬਹੁਤ ਤਰੱਕੀ ਦੇਵੇ ਚੜ੍ਹਦੀ ਕਲਾ 'ਚ ਰੱਖੇ...ਉਹ ਆਪ ਹੀ ਬੋਲ ਰਿਹਾ ਤੇ ਆਪ ਹੀ ਜਵਾਬ ਵੀ ਦੇ ਰਿਹਾ...ਮੇਰੇ ਵੱਲੋਂ ਸਿਰਫ਼ ਪਿਆਰ ਤੇ ਪਿਆਰ... ਸ਼ੁਕਰ...।''
ਕੈਨੇਡਾ 'ਚ ਬਣਾਇਆ ਰਿਕਾਰਡ
ਦਿਲਜੀਤ ਦੋਸਾਂਝ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਉਨ੍ਹਾਂ ਦਾ ਵੈਨਕੁਵਰ ਬੀਸੀ ਪਲੇਸ 'ਚ ਸ਼ੋਅ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਸ ਸ਼ੋਅ ਰਾਹੀਂ ਕਲਾਕਾਰ ਨੇ ਖੂਬ ਸੁਰਖੀਆਂ ਬਟੋਰੀਆਂ। ਦਰਅਸਲ, ਇਸ ਸ਼ੋਅ 'ਚ 54 ਹਜ਼ਾਰ ਦਰਸ਼ਕਾਂ ਨੇ ਹਾਜ਼ਰੀ ਭਰੀ। ਜਿਸ ਤੋਂ ਬਾਅਦ ਦਿਲਜੀਤ ਦੋਸਾਂਝ ਲਗਾਤਾਰ ਚਰਚਾ 'ਚ ਹਨ। ਵੈਨਕੁਵਰ ਬੀਸੀ ਪਲੇਸ 'ਚ ਭਾਰੀ ਇਕੱਠ ਕਰਕੇ ਦਿਲਜੀਤ ਨੇ ਆਪਣੇ ਆਪ 'ਚ ਵੱਡਾ ਰਿਕਾਰਡ ਕਾਇਮ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ।
ਕੀ ਹੈ ਇਲੂਮਿਨਾਟੀ ?
ਖ਼ਬਰਾਂ ਮੁਤਾਬਕ, ਸੀਕਰੇਟ ਸੁਸਾਇਟੀ ਤੇ ਇਲੂਮਿਨਾਟੀ ਬੜੀ ਤੇਜ਼ੀ ਨਾਲ ਫ਼ਿਲਮੀ ਸਿਤਾਰਿਆਂ ਵਿਚਾਲੇ ਆਪਣੇ ਪੈਰ ਪਸਾਰ ਰਿਹਾ ਹੈ। ਇਹ ਸੁਸਾਇਟੀ ਸ਼ੈਤਾਨ ਲਈ ਕੰਮ ਕਰਦੀ ਹੈ। ਇੱਥੇ ਸ਼ੈਤਾਨ ਲੋਕਾਂ ਤੋਂ ਉਨ੍ਹਾਂ ਦੀ ਆਤਮਾ ਖਰੀਦਦਾ ਹੈ ਅਤੇ ਇਸ ਦੇ ਬਦਲੇ ਉਨ੍ਹਾਂ ਦੀ ਇੱਛਾ ਪੂਰੀ ਕਰਦਾ ਹੈ। ਫਿਰ ਬਾਅਦ 'ਚ ਉਨ੍ਹਾਂ ਤੋਂ ਆਪਣੀ ਮਨਮਰਜ਼ੀ ਪੂਰੀ ਕਰਵਾਉਂਦਾ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।