ਸਫ਼ਾਈ ਕਾਮਿਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ, ਸ਼ਹਿਰ 'ਚ ਕੂੜੇ ਦੇ ਢੇਰ

ਸਮਾਣਾ, 20 ਮਾਰਚ: ਨਗਰ ਕੌਂਸਲ ’ਚ ਇਸ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਾਮਿਆਂ ਦੀ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਹੜਤਾਲ ਕਰਕੇ ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਕਾਰਨ ਬਿਮਾਰੀ ਫੈਲਣ ਦਾ ਖਤਰਾ ਬਣ ਗਿਆ ਹੈ। ਅੱਜ ਸਫ਼ਾਈ ਸੇਵਕਾਂ ਨੇ ਵੜੈਚਾਂ ਮੋੜ ’ਤੇ ਨਗਰ ਕੌਂਸਲ ਪ੍ਰਧਾਨ ਅਤੇ ਕਾਰਜਸਾਧਕ ਅਫਸਰ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ। ਉਨ੍ਹਾਂ ਮੰਗ ਕੀਤੀ ਕਿ ਤਨਖਾਹ ਜਲਦੀ ਜਾਰੀ ਕੀਤੀ ਜਾਵੇ, ਨਹੀਂ ਤਾਂ ਉਹ ਪਟਿਆਲਾ-ਸਮਾਣਾ ਭਾਖੜਾ ਪੁਲ ’ਤੇ ਜਾਮ ਲਗਾਉਣ ਲਈ ਮਜਬੂਰ ਹੋਣਗੇ।
ਇਸ ਮੌਕੇ ਪ੍ਰਦਰਸ਼ਨਕਾਰੀਆਂ, ਅਜੇ ਭਿੰਡੀ ਤੇ ਹੋਰਾਂ ਨੇ ਦੱਸਿਆ ਕਿ ਨਗਰ ਕੌਂਸਲ ਪ੍ਰਧਾਨ ਵਿਰੁੱਧ ਕੌਂਸਲਰਾਂ ਵੱਲੋਂ ਪਾਏ ਬੇਭਰੋਸਗੀ ਮਤੇ ਦੇ ਬਾਵਜੂਦ, ਹਾਈ ਕੋਰਟ ਵੱਲੋਂ ਪ੍ਰਧਾਨ ਦੇ ਹੱਕ ’ਚ ਆਏ ਫੈਸਲੇ ਤੋਂ ਬਾਅਦ ਵੀ ਤਨਖਾਹ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਘਰੇਲੂ ਖਰਚ, ਬੱਚਿਆਂ ਦੀਆਂ ਫੀਸਾਂ ਅਤੇ ਬੈਂਕ ਦੀਆਂ ਕਿਸ਼ਤਾਂ ਭਰਨ ਵਿੱਚ ਮੁਸ਼ਕਿਲ ਆ ਰਹੀ ਹੈ। ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ ਨੇ ਇਸ ਮਾਮਲੇ 'ਤੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਹਾਈ ਕੋਰਟ ਦਾ ਲਿਖਤੀ ਹੁਕਮ ਪ੍ਰਾਪਤ ਨਾ ਹੋਣ ਕਰਕੇ ਉਹ ਕਿਸੇ ਵੀ ਪ੍ਰਸ਼ਾਸਨਿਕ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋ ਰਹੇ। ਉਨ੍ਹਾਂ ਦੱਸਿਆ ਕਿ ਕਾਰਜਸਾਧਕ ਅਫਸਰ, ਏਡੀਸੀ (ਅਰਬਨ) ਤੋਂ ਮਨਜ਼ੂਰੀ ਲੈ ਕੇ ਆਪਣੇ ਤੌਰ ’ਤੇ ਮੁਲਾਜ਼ਮਾਂ ਨੂੰ ਤਨਖਾਹ ਜਾਰੀ ਕਰ ਸਕਦੇ ਹਨ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।