ਸਰਸ ਮੇਲਾ: ਵਾਲੰਟੀਅਰਾਂ ਨੇ ਵਧੀਆ ਤਰੀਕੇ ਸੇਵਾਵਾਂ ਨਿਭਾਈਆਂ
.jpg)
ਪਟਿਆਲਾ, 24 ਫਰਵਰੀ :" ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਏ ਡੀ ਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿੱਚ ਲਗਾਏ ਸਰਸ ਮੇਲੇ ਦੌਰਾਨ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ, ਪਾਵਰ ਹਾਊਸ ਯੂਥ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ ਅਤੇ ਲੜਕੀਆਂ, ਸਰਕਾਰੀ ਪੋਲੀਟੈਕਨਿਕ ਕਾਲਜ, ਦੇ 130 ਵਲੰਟੀਅਰਾਂ ਨੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਲੈਫ਼ਟੀਨੈਂਟ ਜਗਦੀਪ ਸਿੰਘ ਜੋਸ਼ੀ ਦੀ ਅਗਵਾਈ ਹੇਠ ਵਾਲੰਟੀਅਰ ਸੇਵਾਵਾਂ ਦਿੱਤੀਆਂ। ਇਹ ਸੇਵਾਵਾਂ ਵੀਲ੍ਹ ਚੇਅਰ, ਸੂਚਨਾ ਕੇਂਦਰ,ਕੈਪ ਆਫ਼ਿਸ, ਕਲਚਰ ਸਟੇਜ, ਮੇਨ ਗੇਟ ਤੋਂ ਇਲਾਵਾ ਮੇਲੇ ਦੌਰਾਨ ਆਉਣ ਵਾਲੇ ਲੋਕਾਂ ਨੂੰ ਹਰ ਸੰਭਵ ਮਦਦ ਵਲੰਟੀਅਰ ਸੇਵਾਵਾਂ ਰਾਹੀਂ ਪ੍ਰਦਾਨ ਕੀਤੀਆਂ। ਉੱਥੇ ਹੀ ਸਮੇਂ ਸਮੇਂ ਸਿਰ ਲੋਕਾਂ ਦਾ ਮੇਲੇ ਦੌਰਾਨ ਗੁੰਮ ਹੋਇਆ ਸਮਾਨ ਵੀ ਲੱਭ ਕੇ ਲੋਕਾਂ ਨੂੰ ਵਾਪਸ ਕੀਤਾ, ਇਹਨਾਂ ਵਲੰਟੀਅਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਮੇਲੇ ਦੌਰਾਨ ਆਉਣ ਵਾਲੇ ਹਰ ਵਿਅਕਤੀ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਜੌਹਲ ਨੇ ਸਾਰੇ ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਗੌਰਮਿੰਟ ਬਿਕਰਮ ਕਾਲਜ ਆਫ਼ ਕਾਮਰਸ ਦੇ ਵਿਦਿਆਰਥੀ ਰੁਦਰਪ੍ਰਤਾਪ ਸਿੰਘ, ਪਰਵਿੰਦਰ ਸਿੰਘ ਸਨੌਰ, ਤੇਜਿੰਦਰ ਮੰਡੌੜ, ਠੇਕੇਦਾਰ ਗੁਰਬਚਨ ਸਿੰਘ,ਰਾਮ ਸਿੰਘ, ਗੁਰਚੇਤ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਅਮਰਜੀਤ ਸਿੰਘ ਲੰਗ, ਪ੍ਰਭਜੋਤ ਸਿੰਘ ਗਿੱਲ, ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਗਿਆ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।