ਭਾਰਤ ਤੋਂ ਹਾਰ ਦੇ ਬਾਅਦ ਪਾਕਿ ਖਿਡਾਰੀ ਦੀਆਂ ਅੱਖਾਂ ਤੋਂ ਨਹੀਂ ਰੁਕੇ ਹੰਝੂ, ਬੁਰੀ ਤਰ੍ਹਾਂ ਟੁੱਟਿਆ ਦਿਲ

ਸਪੋਰਟਸ : ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ ਰੋਮਾਂਚਕ ਮੈਚ ਵਿੱਚ 6 ਦੌੜਾਂ ਨਾਲ ਹਰਾਇਆ ਹੈ। ਇਸ ਮੈਚ 'ਚ ਪਾਕਿਸਤਾਨੀ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 119 ਦੌੜਾਂ 'ਤੇ ਆਲ ਆਊਟ ਹੋ ਗਈ ਅਤੇ ਪੂਰੇ 20 ਓਵਰ ਵੀ ਨਹੀਂ ਖੇਡ ਸਕੀ। ਪਰ ਫਿਰ ਭਾਰਤੀ ਗੇਂਦਬਾਜ਼ਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਅਤੇ ਟੀਮ ਇੰਡੀਆ ਨੂੰ ਮੈਚ ਜਿੱਤ ਦਿਵਾਈ। ਟੀਮ ਇੰਡੀਆ ਨੇ ਆਖਰੀ ਓਵਰ ਵਿੱਚ ਜਿੱਤ ਦਰਜ ਕੀਤੀ। ਭਾਰਤ ਖਿਲਾਫ ਹਾਰ ਤੋਂ ਬਾਅਦ ਪਾਕਿਸਤਾਨ ਦਾ ਇਕ ਸਟਾਰ ਖਿਡਾਰੀ ਭਾਵੁਕ ਹੋ ਗਿਆ।
https://twitter.com/i/status/1799897433263968363
ਭਾਰਤ ਖਿਲਾਫ ਮੈਚ 'ਚ ਪਾਕਿਸਤਾਨੀ ਟੀਮ ਨੂੰ ਆਖਰੀ ਓਵਰ 'ਚ ਜਿੱਤ ਲਈ 18 ਦੌੜਾਂ ਦੀ ਲੋੜ ਸੀ। ਅਰਸ਼ਦੀਪ ਸਿੰਘ ਨੇ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲੀ। ਉਸ ਨੇ ਪਹਿਲੀ ਹੀ ਗੇਂਦ 'ਤੇ ਇਮਾਦ ਵਸੀਮ ਨੂੰ ਆਊਟ ਕਰ ਦਿੱਤਾ। ਇਸ ਤੋਂ ਬਾਅਦ ਪਾਕਿਸਤਾਨੀ ਟੀਮ ਨੂੰ ਆਖਰੀ ਪੰਜ ਗੇਂਦਾਂ 'ਤੇ 18 ਦੌੜਾਂ ਬਣਾਉਣੀਆਂ ਪਈਆਂ। ਉਦੋਂ ਨਸੀਮ ਸ਼ਾਹ ਅਰਸ਼ਦੀਪ ਦੇ ਸਾਹਮਣੇ ਮੌਜੂਦ ਸੀ। ਪਰ ਉਹ ਆਖਰੀ ਓਵਰ ਵਿੱਚ 9 ਦੌੜਾਂ ਹੀ ਬਣਾ ਸਕਿਆ। ਮੈਚ ਹਾਰਨ ਤੋਂ ਬਾਅਦ ਨਸੀਮ ਸ਼ਾਹ ਦੀਆਂ ਅੱਖਾਂ 'ਚ ਹੰਝੂ ਸਨ। ਉਸ ਦੇ ਚਿਹਰੇ 'ਤੇ ਨਿਰਾਸ਼ਾ ਦੇ ਭਾਵ ਸਾਫ਼ ਪੜ੍ਹੇ ਜਾ ਸਕਦੇ ਸਨ। ਇਸ ਤੋਂ ਬਾਅਦ ਸ਼ਾਹੀਨ ਅਫਰੀਦੀ ਨੇ ਉਸ ਦੇ ਮੋਢੇ 'ਤੇ ਹੱਥ ਰੱਖਿਆ ਅਤੇ ਉਸ ਨੂੰ ਮੈਦਾਨ ਤੋਂ ਬਾਹਰ ਲੈ ਗਏ। ਸਹਾਇਕ ਸਟਾਫ਼ ਮੈਂਬਰਾਂ ਨੇ ਨਸੀਮ ਸ਼ਾਹ ਨੂੰ ਸੰਭਾਲਿਆ। ਨਸੀਮ ਸ਼ਾਹ ਦੇ ਰੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।ਰਿਸ਼ਭ ਪੰਤ ਤੋਂ ਇਲਾਵਾ ਕੋਈ ਵੀ ਖਿਡਾਰੀ ਭਾਰਤੀ ਟੀਮ ਲਈ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ। ਉਸ ਨੇ ਟੀਮ ਲਈ 42 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਦੀ ਬਦੌਲਤ ਹੀ ਭਾਰਤੀ ਟੀਮ 100 ਦੌੜਾਂ ਦਾ ਅੰਕੜਾ ਪਾਰ ਕਰ ਸਕੀ। ਇਸ ਤੋਂ ਬਾਅਦ ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਅਰਸ਼ਦੀਪ ਸਿੰਘ ਅਤੇ ਅਕਸ਼ਰ ਪਟੇਲ ਨੇ ਚੰਗੀ ਗੇਂਦਬਾਜ਼ੀ ਕੀਤੀ। ਇਨ੍ਹਾਂ ਖਿਡਾਰੀਆਂ ਨੇ ਪਾਕਿਸਤਾਨੀ ਬੱਲੇਬਾਜ਼ਾਂ ਨੂੰ ਵੱਡੇ ਸਟਰੋਕ ਨਹੀਂ ਮਾਰਨ ਦਿੱਤੇ। ਬੁਮਰਾਹ ਨੇ ਮੈਚ 'ਚ 3 ਵਿਕਟਾਂ ਲਈਆਂ। ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਸ ਨੂੰ ਪਲੇਅਰ ਆਫ ਦਾ ਮੈਚ ਦਾ ਐਵਾਰਡ ਦਿੱਤਾ ਗਿਆ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।