ਪਾਕਿਸਤਾਨੀ ਨੰਬਰ ਤੋਂ ਮੁੱਖ ਮੰਤਰੀ ਦਫ਼ਤਰ ’ਤੇ ਹਮਲੇ ਦੀ ਧਮਕੀ

ਮੁੰਬਈ, 28 ਫਰਵਰੀ : ਮੁੰਬਈ ਪੁਲੀਸ ਦੇ ਟ੍ਰੈਫਿਕ ਵਿੰਗ ਨੂੰ ਵਟਸਐਪ ’ਤੇ ਇੱਕ ਸੰਦੇਸ਼ ਮਿਲਿਆ ਹੈ, ਜਿਸ ਵਿਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਫ਼ਤਰ ’ਤੇ ਹਮਲੇ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਵਰਲੀ ਪੁਲੀਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਨੰਬਰ ਤੋਂ ਸੰਦੇਸ਼ ਮਿਲਿਆ ਸੀ ਅਤੇ ਉਨ੍ਹਾਂ ਨੂੰ ਗੁਆਂਢੀ ਦੇਸ਼ ਤੋਂ ਮੁੱਖ ਮੰਤਰੀ ਦਫਤਰ ’ਤੇ ਹਮਲਾ ਕਰਨ ਦੀ ਸਾਜ਼ਿਸ਼ ਦਾ ਸ਼ੱਕ ਸੀ। ਸੰਦੇਸ਼ ਭੇਜਣ ਵਾਲੇ ਨੇ ਆਪਣਾ ਨਾਂ ਮਲਿਕ ਸ਼ਾਹਬਾਜ਼ ਹੁਮਾਯੂੰ ਰਾਜਾ ਦੇਵ ਦੱਸਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਾਵਧਾਨੀ ਦੇ ਤੌਰ ’ਤੇ ਮੁੱਖ ਮੰਤਰੀ, ਉਨ੍ਹਾਂ ਦੇ ਦਫਤਰ ਅਤੇ ਹੋਰ ਪ੍ਰਮੁੱਖ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਸੰਦੇਸ਼ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸਦੀ ਭਰੋਸੇਯੋਗਤਾ ਨੂੰ ਨਿਰਧਾਰਤ ਕਰਨ ਲਈ ਕੰਮ ਕਰ ਰਹੀ ਹੈ।-
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ