ਉਰਫੀ ਜਾਵੇਦ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਾਹਮਣੇ ਆਈਆਂ ਤਸਵੀਰਾਂ

ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣਨ ਵਾਲੀ ਉਰਫੀ ਜਾਵੇਦ ਹੁਣ ਸ੍ਰੀ ਦਰਬਾਰ ਸਾਹਿਬ ਪਹੁੰਚੀ। ਜੀ ਹਾਂ, ਹਾਲ ਹੀ 'ਚ ਉਰਫੀ ਜਾਵੇਦ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੀ ਨਜ਼ਰ ਆ ਰਹੀ ਹੈ। ਉਰਫੀ ਜਾਵੇਦ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।ਉਰਫੀ ਜਾਵੇਦ ਨੇ ਬੁੱਧਵਾਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਰਫੀ ਆਪਣੇ ਅੰਦਾਜ਼ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਦਰਅਸਲ, ਇਸ ਦੌਰਾਨ ਉਰਫੀ ਜਾਵੇਦ ਨੇ ਗੁਲਾਬੀ ਰੰਗ ਦਾ ਸਲਵਾਰ ਸੂਟ ਪਾਇਆ ਹੋਇਆ ਹੈ।
ਇਸ ਦੌਰਾਨ ਉਰਫੀ ਜਾਵੇਦ ਨੇ ਕੀਰਤਨ ਸਰਵਣ ਕੀਤਾ ਅਤੇ ਪ੍ਰਸ਼ਾਦ ਵੀ ਲਿਆ। ਇਨ੍ਹਾਂ ਤਸਵੀਰਾਂ 'ਚ ਸਭ ਸਾਫ ਦੇਖਿਆ ਜਾ ਸਕਦਾ ਹੈ। ਇਨ੍ਹਾਂ ਤਸਵੀਰਾਂ 'ਚ ਉਰਫੀ ਜਾਵੇਦ ਤੋਂ ਇਲਾਵਾ ਉਸ ਦੀ ਛੋਟੀ ਭੈਣ ਆਸਫੀ ਜਾਵੇਦ ਵੀ ਨਜ਼ਰ ਆ ਰਹੀ ਹੈ। ਉਰਫੀ ਜਾਵੇਦ ਨੇ ਇਨ੍ਹਾਂ ਤਸਵੀਰਾਂ ਨਾਲ ਕੈਪਸ਼ਨ 'ਚ 'ਵਾਹਿਗੁਰੂ' ਲਿਖਿਆ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ