ਪਟਿਆਲਾ ਹਿੰਸਾ ਮਾਮਲੇ ‘ਚ ਮਨਜਿੰਦਰ ਸਿਰਸਾ ਤੋਂ ਪੁੱਛਗਿਛ ਕਰ ਸਕਦੀ ਹੈ ਪੰਜਾਬ ਪੁਲਸ

ਪਟਿਆਲਾ ਹਿੰਸਾ ਮਾਮਲੇ ‘ਚ ਮਨਜਿੰਦਰ ਸਿਰਸਾ ਤੋਂ ਪੁੱਛਗਿਛ ਕਰ ਸਕਦੀ ਹੈ ਪੰਜਾਬ ਪੁਲਸ

  • Patiala
  • May 6, 2022
  • No Comment
  • 198

 ਬੀਤੇ ਦਿਨੀਂ ਸ਼੍ਰੀ ਕਾਲੀ ਮਾਤਾ ਮੰਦਰ ’ਤੇ ਕਥਿਤ ਤੌਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੰਜਾਬ ਪੁਲਸ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੋਂ ਪੁੱਛਗਿਛ ਕਰ ਸਕਦੀ ਹੈ। ਪੁਲਸ ਨੂੰ ਬਰਜਿੰਦਰ ਸਿੰਘ ਪਰਵਾਨਾ ਅਤੇ ਮਨਜਿੰਦਰ ਸਿੰਘ ਸਿਰਸਾ ਦੀਆਂ ਨਜ਼ਦੀਕੀਆਂ ਦਾ ਸ਼ੱਕ ਹੈ। ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ ’ਚ ਮਨਜਿੰਦਰ ਸਿੰਘ ਸਿਰਸਾ ਅਤੇ ਬਰਜਿੰਦਰ ਸਿੰਘ ਪਰਵਾਨਾ ਕਥਿਤ ਤੌਰ ’ਤੇ ਇਕੱਠੇ ਵਿਖਾਈ ਦੇ ਰਹੇ ਹਨ।

ਗੌਰਤਲਬ ਹੈ ਕਿ ਪਿਛਲੇ ਸਾਲ ਮਨਜਿੰਦਰ ਸਿੰਘ ਸਿਰਸਾ ਨੇ ਪਰਵਾਨਾ ਦੇ ਹੱਕ ’ਚ ਅਵਾਜ਼ ਚੁੱਕੀ ਸੀ ਕਿ ਪਟਿਆਲਾ ਪੁਲਸ ਬਰਜਿੰਦਰ ਪਰਵਾਨਾ ’ਤੇ ਕੋਈ ਵੱਡਾ ਐਕਟ ਲਗਾ ਸਕਦੀ ਹੈ। ਪੁਲਸ ਵੱਲੋਂ ਦੋਵਾਂ ਦਾ ਪੁਰਾਣਾ ਰਿਕਾਰਡ ਖੰਘਾਲਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪਟਿਆਲਾ ਪੁਲਸ ਸਿਰਸਾ ਤੋਂ ਇਸ ਮਾਮਲੇ ’ਚ ਪੁੱਛਗਿੱਛ ਕਰ ਸਕਦੀ ਹੈ। ਮਨਜਿੰਦਰ ਸਿੰਘ ਸਿਰਸਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਸਨ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਜੇਕਰ ਪੁਲਸ ਸਿਰਸਾ ਤੋਂ ਪੁੱਛਗਿਛ ਕਰਦੀ ਹੈ ਤਾਂ ਇਹ ਕਾਫ਼ੀ ਜ਼ਿਆਦਾ ਅਹਿਮ ਮਾਮਲਾ ਹੋਵੇਗਾ।

ਉਧਰ ਵਾਇਰਲ ਵੀਡੀਓ ‘ਤੇ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸਿਰਸਾ ਨੇ ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਗਾਉਂਦਿਆ ਕਿਹਾ ਕਿ 2020 ਦਾ ਟਵੀਟ ਅਤੇ ਵੀਡੀਓ ਵਾਇਰਲ ਕਰਕੇ ਮੈਨੂੰ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਚੰਗੀ ਗੱਲ ਹੁੰਦੀ ਜੇ ਤੁਹਾਡੀ ਪਾਰਟੀ ਦੇ ਲੋਕ ਹੋਰਾਂ ਨੂੰ ਦੱਸਦੇ ਕਿ ਵੇਖੋ ਮਨਜਿੰਦਰ ਸਿਰਸਾ ਸਿੱਖਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਖੜ੍ਹਦਾ ਹੈ। ‘ਆਪ’ ‘ਤੇ ਵੱਡੇ ਇਲਜ਼ਾਮ ਲਗਾਉਂਦਿਆਂ ਸਿਰਸਾ ਨੇ ਕਿਹਾ ਕਿ ਪਟਿਆਲਾ ਹਿੰਸਾ ਤੁਹਾਡੀ ਨਾਕਾਮੀ ਹੈ, ਤੁਹਾਨੂੰ ਇਸ ਸਬੰਧੀ ਤਿੰਨ ਦਿਨ ਪਹਿਲਾਂ ਹੀ ਪਤਾ ਸੀ। ਤੁਸੀਂ ਇਸ ਮਾਮਲੇ ਦੀ ਜਿੰਨੀ ਘੋਖ ਕਰਨੀ ਹੈ ਕਰੋ, ਮੈਂ ਹਮੇਸ਼ਾ ਸਿੱਖਾਂ ਲਈ ਲੜਦਾ ਰਹਾਂਗਾ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *