ਦੋ ਦਿਨਾਂ ‘ਚ 91 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਏ ਕਬਜ਼ੇ-ਪੰਚਾਇਤ ਮੰਤਰੀ

ਦੋ ਦਿਨਾਂ ‘ਚ 91 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਏ ਕਬਜ਼ੇ-ਪੰਚਾਇਤ ਮੰਤਰੀ

  • Patiala
  • May 7, 2022
  • No Comment
  • 79

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਵਿੱਢੀ ਮੁਹਿੰਮ ਨੂੰ ਰਾਜ ਭਰ ‘ਚ ਵੱਡਾ ਹੁੰਗਾਰਾ ਮਿਲਿਆ ਹੈ ਤੇ ਦੋ ਦਿਨਾਂ ‘ਚ 91 ਏਕੜ ਪੰਚਾਇਤੀ ਜ਼ਮੀਨ ਕਬਜ਼ਿਆਂ ਹੇਠੋਂ ਛੁਡਵਾਈ ਗਈ ਹੈ। ਅੱਜ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 5 ਤੇ 6 ਮਈ ਨੂੰ ਛੁਡਵਾਈ ਗਈ ਜ਼ਮੀਨ ‘ਚੋਂ 60 ਏਕੜ ਰਕਬਾ ਪਟਿਆਲਾ ਜ਼ਿਲ੍ਹੇ ਦਾ ਹੈ। ਜਦਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ 12 ਏਕੜ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ 21.2 ਏਕੜ ਸ਼ਾਮਲਾਟ ਜ਼ਮੀਨ ਸ਼ਾਮਲ ਹੈ, ਜੋਕਿ ਗ੍ਰਾਮ ਪੰਚਾਇਤਾਂ ਨੂੰ ਸਪੁਰਦ ਕੀਤੀ ਗਈ ਹੈ, ਇਹ ਪੰਜਾਬ ਸਰਕਾਰ ਦੀ ਇਕ ਬਹੁਤ ਵੱਡੀ ਪ੍ਰਰਾਪਤੀ ਹੈ। ਇਸ ਮੌਕੇ ਉਨਾਂ੍ਹ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਸਨ।

ਕੁਲਦੀਪ ਸਿੰਘ ਧਾਲੀਵਾਲ ਨੇ ਅਗਲੇ ਹਫ਼ਤੇ ਦੇ ਮਿਥੇ ਟੀਚੇ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਭਰ ‘ਚੋਂ ਸੈਂਕੜੇ ਏਕੜ ਜ਼ਮੀਨ ‘ਚੋਂ ਕਬਜ਼ੇ ਛੁਡਵਾਏ ਜਾਣਗੇ, ਜਿਸ ‘ਚੋਂ 319 ਏਕੜ ਪਟਿਆਲਾ ਜ਼ਿਲ੍ਹੇ ਦੀ ਜ਼ਮੀਨ ਸ਼ਾਮਲ ਹੈ। ਉਨਾਂ੍ਹ ਇਹ ਵੀ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੇ ਕਈ ਸਾਲਾਂ ਤੋਂ ਬਕਾਇਆ ਚਕੋਤਾ ਵੀ ਭਰ ਦਿੱਤਾ ਹੈ। ਜਦਕਿ ਇਕ ਮੋਟੇ ਜਿਹੇ ਹਿਸਾਬ ਨਾਲ ਹੁਣ ਤੱਕ ਕੋਈ 257 ਕਰੋੜ ਰੁਪਏ ਦੀ ਜ਼ਮੀਨ ਸਰਕਾਰ ਕੋਲ ਵਾਪਸ ਆਈ ਹੈ। ਇੱਕ ਸਵਾਲ ਦੇ ਜਵਾਬ ‘ਚ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਦੀ ਬਦੌਲਤ ਕੋਈ ਵੀ ਸਰਕਾਰੀ ਜ਼ਮੀਨ ਕਿਸੇ ਵੀ ਨਾਜਾਇਜ਼ ਕਾਬਜ਼ਕਾਰ ਕੋਲ ਨਹੀਂ ਰਹੇਗੀ ਅਤੇ ਪੜਾਅਵਾਰ ਢੰਗ ਨਾਲ ਹਰੇਕ ਰਕਬਾ ਸਰਕਾਰ ਦੇ ਕੋਲ ਵਾਪਸ ਆਵੇਗਾ। ਇਸ ਤੋਂ ਬਿਨਾਂ੍ਹ ਜਿਹੜੀਆਂ ਜ਼ਮੀਨਾਂ ਦੇ ਕੇਸ ਅਦਾਲਤਾਂ ‘ਚ ਚੱਲਦੇ ਹਨ, ਉਸ ਲਈ ਸੀਨੀਅਰ ਵਕੀਲਾਂ ਦੀਆਂ ਸੇਵਾਵਾਂ ਲੈਕੇ ਕੇਸ ਜਿੱਤੇ ਜਾਣਗੇ। ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਬਚਾਉਣ ਲਈ ਅਪੀਲ ਕੀਤੀ ਕਿ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ। ਉਨਾਂ੍ਹ ਨੇ ਬਿਨਾਂ੍ਹ ਕਿਸੇ ਦਾ ਵੀ ਨਾਮ ਲਏ ਬਗ਼ੈਰ ਕਿਹਾ ਕਿ ਹਰ ਛੋਟੇ ਤੇ ਵੱਡੇ ਕਾਬਜ਼ਕਾਰ ਦੇ ਕਬਜ਼ੇ ਹੇਠਲੀ ਸਰਕਾਰ ਦੀ ਸਾਰੀ ਜ਼ਮੀਨ ਹੁਣ ਸਰਕਾਰ ਕੋਲ ਵਾਪਸ ਆਵੇਗੀ।

Related post

US, Australia, Japan ask China to immediately cease military exercises

US, Australia, Japan ask China to immediately cease military…

  The United States, Australia and Japan on Saturday condemned China’s launch of ballistic missiles and urged China to immediately cease…
If you want to enter The Kapil Sharma Show, then apply like this

If you want to enter The Kapil Sharma Show,…

 ਦ ਕਪਿਲ ਸ਼ਰਮਾ ਸ਼ੋਅ ਲੰਬੇ ਬ੍ਰੇਕ ਤੋਂ ਬਾਅਦ ਵਾਪਸ ਆ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ ਜੂਨ ਤੋਂ ਆਪਣੇ ਪਸੰਦੀਦਾ ਕਾਮੇਡੀਅਨ ਕਪਿਲ…
Soap or body wash for skin care… Which one is more beneficial

Soap or body wash for skin care… Which one…

ਪਰ ਅੱਜ ਕੱਲ੍ਹ ਲੋਕਾਂ ਵਿੱਚ ਇਸ ਗੱਲ ਦੀ ਚਰਚਾ ਜ਼ਿਆਦਾ ਹੈ ਕਿ ਸਾਬਣ ਚਮੜੀ ਲਈ ਚੰਗਾ ਹੈ ਜਾਂ ਬਾਡੀ ਵਾਸ਼। ਹਾਲਾਂਕਿ…

Leave a Reply

Your email address will not be published.