Patiala Power Crisis In Punjab Government Thermal Response 5 out of 8 Units Shut Down Another Unit Of Ropar Plant Shut Down

Patiala Power Crisis In Punjab Government Thermal Response 5 out of 8 Units Shut Down Another Unit Of Ropar Plant Shut Down

  • Patiala
  • May 18, 2022
  • No Comment
  • 93

 ਪੰਜਾਬ ਦੇ ਸਰਕਾਰੀ ਥਰਮਲ ਝੋਨੇ ਦੇ ਸੀਜਨ ਤੋਂ ਪਹਿਲਾਂ ਹੀ ਜਵਾਬ ਦੇਣ ਲੱਗੇ ਹਨ। ਅੱਠ ਯੂਨਿਟਾਂ ਵਾਲੇ ਦੋ ਥਰਮਲਾਂ ਦੇ ਪੰਜ ਯੂਨਿਟ ਬੰਦ ਹੋ ਗਏ ਹਨ ਜਦੋਂਕਿ ਸਿਰਫ ਤਿੰਨ ਯੂਨਿਟਾਂ ਤੋਂ ਬਿਜਲੀ ਉਤਪਾਦਨ ਹੋ ਰਿਹਾ ਹੈ। ਸਾਂਭ ਸੰਭਾਲ ’ਤੇ ਕਰੋੜਾ ਰੁਪਏ ਖਰਚਣ ਤੋਂ ਬਾਅਦ ਵੀ 1760 ਮੈਗਾਵਾਟ ਵਾਲੇ ਸਰਕਾਰੀ ਥਰਮਲਾਂ ਤੋਂ ਮੰਗਲਵਾਰ ਨੂੰ ਸਿਰਫ 597 ਮੈਗਾਵਾਟ ਬਿਜਲੀ ਉਤਪਾਦਨ ਹੋਇਆ ਹੈ। ਜਦੋਂਕਿ ਤਿੰਨ ਨਿੱਜੀ ਥਰਮਲਾਂ ਤੋਂ 3133 ਮੈਗਾਵਾਟ ਬਿਜਲੀ ਉਤਪਾਦਨ ਹੋਇਆ ਹੈ। ਇਨਾਂ ਵਿਚੋਂ ਗੋਇੰਦਵਾਲ ਪਲਾਂਟ ਦਾ ਇਕ ਯੂਨਿਟ ਬੰਦ ਹੈ।

ਜਾਣਕਾਰੀ ਅਨੁਸਾਰ ਸੋਮਵਾਰ ਦੀ ਰਾਤ ਰੋਪੜ ਸਥਿਤ ਗੁਰੂ ਗੋਬਿੰਦਰ ਸਿੰਘ ਪਲਾਂਟ ਦਾ 210 ਮੈਗਾਵਾਟ ਸਮਰੱਥਾ ਵਾਲਾ ਪੰਜ ਨੰਬਰ ਯੂਨਿਟ ਬੰਦ ਹੋ ਗਿਆ ਹੈ। ਇਸਤੋਂ ਪਹਿਲਾਂ ਯੂਨਿਟ ਨੰਬਰ ਤਿੰਨ ਪਹਿਲਾਂ ਹੀ ਬੰਦ ਪਿਆ ਹੈ। ਇਸ ਪਲਾਂਟ ਦਾ ਬਿਜਲੀ ਉਤਪਾਦਨ ਸਮਰੱਥਾ 840 ਮੈਗਾਵਾਟ ਹੈ ਪਰ ਦੋ ਯੂਨਿਟ ਬੰਦ ਹੋਣ ਕਾਰਨ 420 ਮੈਗਾਵਾਟ ਬਿਜਲੀ ਉਤਪਾਦਨ ਘਟਿਆ ਹੈ। 920 ਮੈਗਾਵਾਟ ਸਮਰੱਥਾ ਵਾਲੇ ਲਹਿਰਾ ਮੁਹਬਤ ਪਲਾਂਟ ਦੇ ਤਿੰਨ ਯੂਨਿਟ ਈਐਸਪੀ ਇਕਾਈ ਵਿਚ ਵਾਪਰੇ ਹਾਦਸੇ ਕਾਰਨ ਬੰਦ ਪਏ ਹਨ ਤੇ ਮੰਗਲਵਾਰ ਨੂੰ ਇਥੋਂ ਸਿਰਫ 200 ਮੈਗਾਵਾਟ ਬਿਜਲੀ ਦਾ ਉਤਪਾਦਨ ਹੋਇਆ ਹੈ।ਨਿੱਜੀ ਥਰਮਲਾਂ ਵਿਚੋਂ ਰਾਜਪੁਰਾ ਸਥਿਤ ਨਾਭਾ ਪਾਵਰ ਪਲਾਂਟ ਤੇ ਤਲਵੰਡੀ ਸਾਬੋ ਪਾਵਰ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰ ਰਿਹਾ ਹੈ ਜਦੋਂਕਿ ਜੀਵੀਕੇ ਪਲਾਂਟ ਦਾ 270 ਮੈਗਾਵਾਟ ਸਮਰੱਥਾ ਵਾਲਾ ਯੂਨਿਟ ਨੰਬਰ ਇਕ ਲੰਮੇ ਸਮੇਂ ਤੋਂ ਬੰਦ ਹੀ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *