
Diarrhea spread in Jhil village after Shamdu
- Patiala
- June 22, 2022
- No Comment
- 20
ਸ਼ਾਮਦੂ ਤੋਂ ਬਾਅਦ ਪਿੰਡ ਝਿੱਲ ‘ਚ ਫੈਲਿਆ ਡਾਇਰੀਆ
ਰਾਜਪੁਰਾ ਦੇ ਪਿੰਡ ਸ਼ਾਮਦੂ ਤੋਂ ਬਾਅਦ ਸਰਹਿੰਦ ਰੋਡ ਸਥਿਤ ਪਿੰਡ ਝਿੱਲ ਦੇ ਵਿੱਚ ਡਾਇਰੀਆ ਦੇ ਕੇਸ ਸਾਹਮਣੇ ਆਏ ਹਨ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪੁੱਜੀਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿੱਥੇ ਘਰ ਘਰ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ ਉੱਥੇ ਹੀ 30 ਦੇ ਕਰੀਬ ਵਿਅਕਤੀਆਂ ਦੇ ਬਿਮਾਰ ਪਾਏ ਗਏ। ਜਿਨ੍ਹਾਂ ਵਿੱਚ ਛੇ ਦੇ ਕਰੀਬ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਦਸ ਦਿਨਾਂ ਤੋਂ ਸ਼ਹੀਦ ਉਧਮ ਸਿੰਘ ਨਗਰ ਤੇ ਝਿੱਲ ਵਾਸੀਆਂ ਵੱਲੋਂ ਨਗਰ ਨਿਗਮ ਤੇ ਵਾਟਰ ਸਪਲਾਈ ਵਿਭਾਗ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਸਨ। ਪਾਣੀ ਗੰਦਾ ਆਉਣ ਦੇ ਨਾਲ ਉਸਦੇ ਵਿੱਚ ਪੰਛੀਆਂ ਦੇ ਖੰਭ ਵੀ ਆ ਰਹੇ ਹਨ। ਪ੍ਰੰਤੂ ਕਿਸੇ ਵੀ ਅਧਿਕਾਰੀ ਵੱਲੋਂ ਸਾਰ ਨਾ ਲੈਣ ਕਾਰਨ ਅੱਜ ਵੱਡੀ ਗਿਣਤੀ ਵਿਚ ਉੱਥੇ ਵਿਅਕਤੀ ਬਿਮਾਰ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਰਡ ਕੌਂਸਲਰ ਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਗੰਦੇ ਪਾਣੀ ਦੀ ਸ਼ਿਕਾਇਤਾਂ ਅਧਿਕਾਰੀਆਂ ਨੂੰ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਦੇ ਇਲਾਕੇ ਵਿਚ ਡਾਇਰੀਆ ਦੇ ਕੇਸ ਸਾਹਮਣੇ ਆਏ ਹਨ।