Crèches will prove to be a boon for the children of working mothers-Sakshi Sahni

Crèches will prove to be a boon for the children of working mothers-Sakshi Sahni

  • Patiala
  • July 19, 2022
  • No Comment
  • 83

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕਿਲਕਾਰੀਆਂ ਕਰੈੱਚ ਬੱਚਿਆਂ ਨੂੰ ਸਮਰਪਿਤ
-ਨੌਕਰੀ ਕਰਦੀਆਂ ਮਾਵਾਂ ਦੇ ਬੱਚਿਆਂ ਲਈ ਕਰੈੱਚ ਵਰਦਾਨ ਸਾਬਤ ਹੋਵੇਗਾ-ਸਾਕਸ਼ੀ ਸਾਹਨੀ
ਪਟਿਆਲਾ, 19 ਜੁਲਾਈ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਕਿਲਕਾਰੀਆਂ ਕਰੈੱਚ ਛੋਟੇ ਬੱਚਿਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕਰੈੱਚ ਡਿਪਟੀ ਕਮਿਸ਼ਨਰ ਦਫ਼ਤਰ, ਐਸ.ਐਸ.ਪੀ. ਦਫ਼ਤਰ ਸਮੇਤ ਲੋਕ ਨਿਰਮਾਣ ਵਿਭਾਗ ਆਦਿ ਦਫ਼ਤਰਾਂ ‘ਚ ਕੰਮ ਕਰਦੀਆਂ ਮੁਲਾਜਮ ਮਹਿਲਾਵਾਂ ਦੇ ਛੋਟੇ ਬੱਚਿਆਂ ਲਈ ਇੱਕ ਵਰਦਾਨ ਸਾਬਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਅਤੇ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਬਹੁਤ ਹੀ ਘੱਟ ਸਮੇਂ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੰਮ ਕਰਦੀਆਂ ਮੁਲਾਜਮ ਮਾਵਾਂ ਦੇ ਛੋਟੇ ਬੱਚਿਆਂ ਦੀ ਸੰਭਾਲ ਲਈ ਇੱਕ ਬਹੁਤ ਹੀ ਸੁੰਦਰ ਕਰੈੱਚ ਸਥਾਪਤ ਕੀਤਾ ਹੈ।
ਸਾਕਸ਼ੀ ਸਾਹਨੀ, ਜੋ ਕਿ ਖ਼ੁਦ ਆਪਣੀ ਬੇਟੀ ਨਾਲ ਕਿਲਕਾਰੀਆਂ ਕਰੈੱਚ ਬੱਚਿਆਂ ਨੂੰ ਸਮਰਪਿਤ ਕਰਨ ਪੁੱਜੇ ਸਨ, ਨੇ ਛੋਟੇ ਬੱਚਿਆਂ ਨਾਲ ਖੇਡਕੇ ਬੱਚਿਆਂ ਨੂੰ ਚਾਕਲੇਟ ਤੇ ਲੱਡੂ ਵੰਡੇ। ਉਨ੍ਹਾਂ ਨੇ ਕਿਹਾ ਕਿ ਇਸ ਕਰੈੱਚ ‘ਚ ਬੱਚਿਆਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਤੇ ਸੁਰੱਖਿਆ ਵਜੋਂ ਸੀ.ਸੀ.ਟੀ.ਵੀ. ਕੈਮਰੇ ਤੇ ਗਾਰਡ ਦੇ ਇੰਤਜਾਮ ਸਮੇਤ ਖੇਡਣ ਲਈ ਖਿਡੌਣੇ, ਬਾਥਰੂਮ, ਪੈਂਟਰੀ ਆਦਿ ਦੇ ਪ੍ਰਬੰਧ ਹਨ।
ਉਨ੍ਹਾਂ ਦੱਸਿਆ ਕਿ ਇੱਥੇ ਛੁੱਟੀਆਂ ਵਾਲੇ ਦਿਨਾਂ ਤੋਂ ਇਲਾਵਾ ਸਾਰੇ ਕੰਮ ਵਾਲੇ ਦਿਨ ਬੱਚੇ ਛੱਡੇ ਜਾ ਸਕਣਗੇ, ਜਿਨ੍ਹਾਂ ਨੂੰ ਮੁਢਲੀ ਪੜ੍ਹਾਈ ਕਰਵਾਉਣ ਲਈ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਏ.ਡੀ.ਸੀਜ਼ ਗੌਤਮ ਜੈਨ ਤੇ ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਸਮੇਤ ਛੋਟੇ ਬੱਚਿਆਂ ਦੀਆਂ ਮਾਵਾਂ ਤੇ ਬੱਚੇ ਮੌਜੂਦ ਸਨ। ਬੱਚਿਆਂ ਨੇ ਖਿਡੌਣਿਆਂ ਨਾਲ ਖੇਡ ਕੇ ਪਹਿਲੇ ਦਿਨ ਇਸ ਕਰੈੱਚ ਦਾ ਖ਼ੂਬ ਆਨੰਦ ਮਾਣਿਆ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.