DAV self employment training course will start from August 1

DAV self employment training course will start from August 1

  • Patiala
  • July 27, 2022
  • No Comment
  • 160

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਦੀ ਦੇਖ ਰੇਖ ਹੇਠ ਪੰਜਾਬ ਰਾਜ ਨੂੰ ਡੇਅਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਵਿੱਚ ਕਿਸਾਨਾਂ ਨੂੰ ਭਰਪੂਰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ।
ਇਸੇ ਸਕੀਮ ਤਹਿਤ ਮਿਤੀ 1 ਅਗਸਤ ਤੋਂ ਦੋ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ ਰੁਜ਼ਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, 1 ਫ਼ੋਟੋ , ਜਾਤੀ ਸਰਟੀਫਿਕੇਟ ਦੀ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਜਾਂ ਉਮੀਦਵਾਰ ਆਪਣੇ ਦਸਤਾਵੇਜ਼ ਵਿਭਾਗ ਦੇ ਵੱਟਸਐਪ ਨੰਬਰ 98725-22152 ‘ਤੇ ਮਿਤੀ 1 ਅਗਸਤ ਤੋਂ ਪਹਿਲਾਂ ਵੀ ਭੇਜ ਸਕਦੇ ਹਨ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ।
ਟ੍ਰੇਨਿੰਗ ਕਰਨ ਤੋਂ ਬਾਅਦ ਲਾਭਪਾਤਰੀਆਂ ਨੂੰ ਡੀ.ਡੀ-8 ਸਕੀਮ ਅਧੀਨ ਕਰਜ਼ਾ ਕੇਸ ਸਪਾਂਸਰ ਕਰਕੇ 2 ਤੋਂ 20 ਪਸ਼ੂਆਂ ਤੱਕ ਜਨਰਲ ਕੈਟਾਗਰੀ ਨੂੰ 25 ਪ੍ਰਤੀਸ਼ਤ ਅਤੇ ਐਸ.ਸੀ ਕੈਟਾਗਰੀ ਨੂੰ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਵੀ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *