Three days training of newly appointed teachers of Patiala district started

Three days training of newly appointed teachers of Patiala district started

  • Patiala
  • August 9, 2022
  • No Comment
  • 69

ਪਟਿਆਲਾ 9 ਅਗਸਤ:
  ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ-ਕਮ-ਇੰਡਕਸ਼ਨ ਕੋਰਸ ਸਥਾਨ ਬਲਾਕ ਰਾਜਪੁਰਾ, ਡਾਹਰੀਆਂ ਅਤੇ ਸਮਾਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜਵੰਤ ਸਿੰਘ ਨੇ ਸ਼ੁਰੂ ਕਰਵਾਈ।
  ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਨੇ ਕਿਹਾ ਕਿ ਇਸ ਟ੍ਰੇਨਿੰਗ ਵਿਚ ਨਵ-ਨਿਯੁਕਤ ਅਧਿਆਪਕਾਂ ਨੂੰ ਸਿਲੇਬਸ ਵੰਡ ਦੇ ਨਾਲ ਨਾਲ ਨਵੀਂਆਂ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਟ੍ਰੇਨਿੰਗ ਦਿੱਤੀ ਜਾਵੇਗੀ, ਉਹਨਾਂ ਕਿਹਾ ਕਿ ਇਸ ਤਿੰਨ ਦਿਨਾਂ ਦੇ ਇੰਡਕਸ਼ਨ ਕੋਰਸ-ਕਮ-ਟ੍ਰੇਨਿੰਗ ਦੌਰਾਨ ਨਵ-ਨਿਯੁਕਤ ਅਧਿਆਪਕਾਂ ਨੂੰ ਟੀ.ਐਲ.ਐਮ ਬਣਾਉਣ ਦੀ ਸਿਖਲਾਈ ਦੇ ਨਾਲ-ਨਾਲ ਹਰੇਕ ਵਿਸ਼ੇ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਤਿਆਰ ਕੀਤਾ ਜਾਵੇਗਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਸਵੇਰੇ ਹੀ ਸਾਰੇ ਨਵ-ਨਿਯੁਕਤ ਅਧਿਆਪਕਾਂ ਦੀ ਜ਼ੂਮ ਮੀਟਿੰਗ ਲੈ ਕੇ ਸ਼ੁੱਭ-ਇੱਛਾਵਾਂ ਦੇ ਦਿੱਤੀਆਂ ਸਨ ਅਤੇ ਨਾਲ਼ ਹੀ ਰਿਸੋਰਸ ਪਰਸਨਜ਼ ਨੂੰ ਵੀ ਹਰ ਤਕਨੀਕ ਨੂੰ ਵਿਸਤਾਰ ਨਾਲ ਸਾਂਝੀ ਕਰਨ ਦੀ ਹਦਾਇਤ ਕੀਤੀ । ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਪਟਿਆਲੇ ਜ਼ਿਲ੍ਹੇ ਵਿੱਚ 367 ਨਵੇਂ ਅਧਿਆਪਕ ਆਏ ਹਨ ਅਤੇ ਅਸੀਂ ਇਨ੍ਹਾਂ ਅਧਿਆਪਕਾਂ ਨੂੰ ਵਿਭਾਗ ‘ਚ ਚੱਲ ਰਹੀ ਹਰ ਗਤੀਵਿਧੀ ਤੋਂ ਜਾਣੂ ਕਰਵਾ ਕੇ ਜਲਦੀ ਤੋਂ ਜਲਦੀ ਆਪਣੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਹੋਰ ਵਾਧਾ ਕਰਨਾ ਚਾਹੁੰਦੇ ਹਾਂ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *