Cooperation of Punjab Vidhan Sabha And regarding the related activities, the committee visited Patiala district

Cooperation of Punjab Vidhan Sabha And regarding the related activities, the committee visited Patiala district

  • Patiala
  • August 17, 2022
  • No Comment
  • 34

 

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਨੇ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਦਾ ਇੱਥੇ ਪੁੱਜਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਵਾਗਤ ਕੀਤਾ। ਇਸ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜੇ।
ਕਮੇਟੀ ਨੇ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਪੁੱਜੇ ਬਾਕੀ ਮੈਂਬਰਾਂ, ਵਿਧਾਇਕ ਇੰਦਰਜੀਤ ਕੌਰ ਮਾਨ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਤੇ ਰੁਪਿੰਦਰ ਸਿੰਘ ਨੇ ਇੱਥੇ ਸਰਕਟ ਹਾਊਸ ਵਿਖੇ ਮੀਟਿੰਗ ਕਰਕੇ ਵੱਖ-ਵੱਖ ਮਸਲੇ ਵਿਚਾਰੇ। ਇਸ ਮੌਕੇ ਸਹਿਕਾਰਤਾ ਵਿਭਾਗ ਅਤੇ ਇਸ ਨਾਲ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
ਵਿਧਾਨ ਸਭਾ ਦੀ ਇਸ ਕਮੇਟੀ ਦਾ ਪਟਿਆਲਾ ਆਉਣ ‘ਤੇ ਵਾਮਨ ਅਵਤਾਰ ਮੰਦਿਰ ਦੇ ਕਮੇਟੀ ਮੈਂਬਰਾਂ ਨੇ ਮਹੰਤ ਰਾਵੀ ਕਾਂਤ ਦੀ ਅਗਵਾਈ ਹੇਠ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਵਿਧਾਨ ਸਭਾ ਦੇ ਅਧੀਨ ਸਕੱਤਰ ਈਸ਼ਵਰ ਦੱਤ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

 

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.