ਡੀਸੀ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਡੀਸੀ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

  • Patiala
  • September 15, 2022
  • No Comment
  • 46

 

ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲਿ੍ਹਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਤੇ ਫ਼ਤਿਹਗੜ੍ਹ ਸਾਹਿਬ ਦੇ ਨੌਜਵਾਨਾਂ ਲਈ 17 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਭਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਜ ਦੇ ਸਹਿਯੋਗ ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਫ਼ੌਜੀ ਭਰਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ੌਜ, ਸਿਵਲ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਰੋਡ ‘ਤੇ ਸਥਿਤ ਆਰਮੀ ਏਰੀਆ ਵਿਖੇ ਪਟਿਆਲਾ ਏਵੀਏਸ਼ਨ ਕਲੱਬ ਦੇ ਸਾਹਮਣੇ ਭਰਤੀ ਗਰਾਊਂਡ ਵਿਖੇ 17 ਸਤੰਬਰ ਨੂੰ ਸਵੇਰੇ 2.30 ਵਜੇ ਭਰਤੀ ਲਈ ਪਹਿਲਾਂ ਹੀ ਰਜਿਸਟੇ੍ਸ਼ਨ ਕਰਵਾ ਕੇ ਐਡਮਿਟ ਕਾਰਡ ਹਾਸਲ ਕਰ ਚੁੱਕੇ ਨੌਜਵਾਨ ਸਰੀਰਕ ਟੈਸਟਾਂ ਲਈ ਦਾਖਲ ਹੋਣੇ ਸ਼ੁਰੂ ਹੋ ਜਾਣਗੇ। ਡਿਪਟੀ ਕਮਿਸ਼ਨਰ ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਸੰਗਰੂਰ ਰੋਡ ‘ਤੇ ਇਕ ਪਾਸੇ ਟ੍ਰੈਫਿਕ ਡਾਇਵਰਸ਼ਨ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਈਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜੀ ਤਰਪਾਲ ਸ਼ੈਲਟਰ, ਲਾਈਟਾਂ, ਟ੍ਰੈਫਿਕ ਪ੍ਰਬੰਧਨ ਲਈ ਬੈਰੀਗਕੇਡਿੰਗ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਤੋਂ ਬਿਨਾਂ ਡਿਊਟੀ ਮੈਜਿਸਟੇ੍ਟਾਂ ਦੀ ਤਾਇਨਾਤੀ ਤੇ ਪੀਆਰਟੀਸੀ ਵੱਲੋਂ ਨੌਜਵਾਨਾਂ ਦੀ ਪਟਿਆਲਾ ਸ਼ਹਿਰ ਤੋਂ ਆਵਾਜਾਈ ਲਈ ਬੱਸਾਂ ਦਾ ਪ੍ਰਬੰਧ ਕੀਤੇ ਗਏ ਹਨ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *