ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ ਹੈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਭਿਜਵਾ ਦਿੱਤਾ ਗਿਆ ਹੈ। 

ਉਥੇ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੀ ਅਣਗਹਿਲੀ ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ, ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਦੌਰਾਨ ਫਤਿਹਗੜ੍ਹ ਸਾਹਿਬ ਦੇ ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਦੀ ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਹੀ ਲੱਗਦਾ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀਆਂ ਕੁਝ ਮੰਗਾਂ ਹਨ, ਜੋ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *