ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ

ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋਂ ਜਲਦੀ ਹੀ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ ਨਵੀਆਂ ਅਰਬਨ ਅਸਟੇਟਸ ਵਿਕਸਤ ਕੀਤੀਆਂ ਜਾਣਗੀਆਂ।  ਪੁੱਡਾ ਭਵਨ, ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ ਪੀ. ਡੀ. ਏ. ਦੇ ਪ੍ਰਗਤੀ ਅਧੀਨ, ਭਵਿੱਖੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਸਮਾਣਾ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਤਜਵੀਜ਼ਤ ਅਸਟੇਟਸ ਲਈ ਜ਼ਮੀਨ ਐਕੁਆਇਰ/ਲੈਂਡ ਪੂਲਿੰਗ ਸਬੰਧੀ ਦਰਖ਼ਾਸਤਾਂ ਦੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਪੜਤਾਲ ਕਰਵਾਉਣ ਲਈ ਕਿਹਾ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *