ਮੰਤਰੀ ਸਿੰਧੀਆ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ :ਪ੍ਰਨੀਤ ਕੌਰ

ਮੰਤਰੀ ਸਿੰਧੀਆ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ :ਪ੍ਰਨੀਤ ਕੌਰ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਐੱਮ. ਪੀ. ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਕ ਬਹੁਤ ਹੀ ਸਤਿਕਾਰਯੋਗ ਇਤਿਹਾਸਕ ਧਾਰਮਿਕ ਸਥਾਨ ਹੈ।

ਹਰ ਸਾਲ ਪੰਜਾਬ ਅਤੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਇਥੇ ਨਤਮਸਤਕ ਹੋਣ ਲਈ ਆਉਂਦੇ ਹਨ। ਕੋਵਿਡ-19 ਮਹਾਮਾਰੀ ਤੋਂ ਪਹਿਲਾਂ ਪੰਜਾਬ ਤੋਂ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਉਪਲੱਬਧ ਸਨ ਪਰ ਕੋਵਿਡ ਖਤਮ ਹੋਣ ਤੋਂ ਬਾਅਦ ਹੁਣ ਦੇਸ਼ ’ਚ ਜ਼ਿਆਦਾਤਰ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਵੀ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਤੱਕ ਦੀ ਸਿੱਧੀ ਉਡਾਣ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਸ਼ਰਧਾਲੂਆਂ, ਖ਼ਾਸ ਕਰ ਕੇ ਬਜ਼ੁਰਗਾਂ, ਮਰੀਜ਼ਾਂ ਅਤੇ ਸਰੀਰਕ ਤੌਰ ’ਤੇ ਅਪਾਹਿਜ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋਣ ’ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *