ਕੌਂਸਲ ਅਧਿਕਾਰੀਆਂ ਨੇ ਦੁਕਾਨਦਾਰਾਂ ਦੇ ਚਲਾਨ ਕੱਟੇ

ਕੌਂਸਲ ਅਧਿਕਾਰੀਆਂ ਨੇ ਦੁਕਾਨਦਾਰਾਂ ਦੇ ਚਲਾਨ ਕੱਟੇ

  • Patiala
  • November 22, 2022
  • No Comment
  • 27

ਨਗਰ ਕੌਂਸਲ ਪਾਤੜਾਂ ਅਤੇ ਸਮਾਣਾ ਦੇ ਮੁਲਾਜ਼ਮਾਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਲਿਫ਼ਾਫਿਆਂ ਨਾਲ ਹੁੰਦੇ ਨੁਕਸਾਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਇੰਸਪੈਕਟਰ ਜੀਤਾ ਰਾਮ ਬੋਬੀ ਕੁਮਾਰ ਅਤੇ ਹਰਵਿੰਦਰ ਕੁਮਾਰ ਵਲੋਂ 9 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਉਨ੍ਹਾਂ ਕੋਲ ਰੱਖੇ ਲਿਫਾਫੇ ਜ਼ਬਤ ਕੀਤੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਲਿਫ਼ਾਫਿਆਂ ’ਤੇ ਲਗਾਈ ਪਾਬੰਦੀ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ, ਰੇਹੜੀ ਵਾਲਿਆਂ ਕੋਲ ਚੈਕਿੰਗ ਕੀਤੀ ਜਾ ਰਹੀ ਹੈ ਕਿਉਂਕਿ ਪਲਾਸਟਿਕ ਦੇ ਲਿਫਾਫਿਆਂ ਤੋਂ ਕਈ ਤਰ੍ਹਾਂ ਦੀਆਂ ਜਾਨਲੇਵਾ ਬਿਮਾਰੀਆਂ ਫੈਲਦੀਆਂ ਹਨ। ਜਦਕਿ ਇਸ ਨੂੰ ਅੱਗ ਲਾਉਣ ਨਾਲ ਵਾਤਾਵਰਨ ’ਚ ਫੈਲਦੀਆਂ ਗੈਸਾਂ, ਜ਼ਹਿਰੀਲਾ ਧੂੰਆਂ ਆਮ ਲੋਕਾਂ ਵਿੱਚ ਦਮਾ, ਛਾਤੀ ਦੇ ਰੋਗਾਂ ਵਿੱਚ ਵਾਧੇ ਦਾ ਕਾਰਨ ਬਣ ਰਿਹਾ ਹੈ। ਇਸ ਤੋਂ ਇਲਾਵਾ ਗਲੀਆਂ ਨਾਲੀਆਂ ਵਿੱਚ ਰੁਲਦੇ ਪਲਾਸਟਿਕ ਦੇ ਲਿਫ਼ਾਫ਼ਿਆਂ ਕਾਰਨ ਗੰਦੇ ਪਾਣੀ ਦੀ ਨਿਕਾਸੀ ਵਿੱਚ ਅੜਿੱਕਾ ਪੈਦਾ ਹੁੰਦਾ ਹੈ। ਇਸ ਨਾਲ ਬਰਸਾਤੀ ਮੌਸਮ ਦੌਰਾਨ ਕਈ ਥਾਈਂ ਹੜ੍ਹਾਂ ਦੀ ਸਥਿਤੀ ਵੀ ਪੈਦਾ ਹੋ ਜਾਂਦੀ ਹੋਵੇਗਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਬਚਾਓ ਲਈ ਆਪ ਹੀ ਸਰਗਰਮ ਹੋਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੇ ਆਪ ਸਾਵਧਾਨੀ ਰੱਖਣਗੇ ਤਾਂ ਪਲਾਸਟਿਕ ਦੇ ਇਸ ਜਾਨਲੇਵਾ ਖ਼ਤਰੇ ਤੋਂ ਦੂਰ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਦੇ ਸਾਮਾਨ ਲੈਣ ਲਈ ਕੱਪੜੇ ਦਾ ਥੈਲਾ ਜ਼ਰੂਰ ਲੈ ਕੇ ਆਉਣ। ਇਸ ਮੌਕੇ ਸੋਨੂ ਕਲਿਆਣ ਤੋਂ ਇਲਾਵਾ ਨਗਰ ਕੌਂਸਲ ਆਧਿਕਾਰੀ ਵੀ ਹਾਜ਼ਰ ਸਨ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *