ਲੰਬੇ ਵਕਫ਼ੇ ਬਾਅਦ ਪੰਜਾਬ ਨੂੰ ਪਚਵਾੜਾ ਕੋਲੇ ਦੀ ਖਾਣ ਤੋਂ ਸਪਲਾਈ ਹੋਵੇਗਾ ਕੋਲਾ

ਲੰਬੇ ਵਕਫ਼ੇ ਬਾਅਦ ਪੰਜਾਬ ਨੂੰ ਪਚਵਾੜਾ ਕੋਲੇ ਦੀ ਖਾਣ ਤੋਂ ਸਪਲਾਈ ਹੋਵੇਗਾ ਕੋਲਾ

  • Patiala
  • December 15, 2022
  • No Comment
  • 35

ਅੱਠ ਸਾਲਾਂ ਦੇ ਵਕਫ਼ੇ ਤੋਂ ਬਾਅਦ ਪੰਜਾਬ ਨੂੰ ਪਚਵਾੜਾ ਕੋਲੇ ਦੀ ਖਾਣ ਵਿਚੋਂ ਕੋਲੇ ਦਾ ਪਹਿਲਾ ਰੇਲਵੇ ਰੈਕ ਮਿਲੇਗਾ ਜੋ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੀਤਾ ਗਿਆ ਸੀ। ਇਸ ਨਾਲ ਸੂਬੇ ਨੂੰ ਲਗਭਗ ਹਰ ਸਾਲ 1000 ਕਰੋੜ ਰੁਪਏ ਦੀ ਬਚਤ ਹੋਵੇਗੀ ਅਤੇ ਕੋਲ ਇੰਡੀਆ ਲਿਮਟਿਡ ਉਪਰ ਕੋਲੇ ਦੀ ਸੀਮਤ ਸਪਲਾਈ ਲਈ ਨਿਰਭਰਤਾ ਨੂੰ ਖਤਮ ਕਰਨ ਵਿਚ ਮਦਦ ਕਰੇਗਾ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਨੂੰ ਇਸ ਖਾਨ ਤੋਂ ਹਰ ਸਾਲ ਲਗਭਗ 7 ਲੱਖ ਮਿਲੀਅਨ ਟਨ ਕੋਲਾ ਪ੍ਰਾਪਤ ਹੋਵੇਗਾ। ਅੱਜ ਤੱਕ ਲਗਭਗ 70,000 ਮੀਟ੍ਰਿਕ ਟਨ ਕੋਲੇ ਦੀ ਖੁਦਾਈ ਕੀਤੀ ਜਾ ਚੁੱਕੀ ਹੈ। ਇਸ ਖਾਨ ਦੇ ਚਾਲੂ ਹੋਣ ਨਾਲ ਪੀ. ਐੱਸ. ਪੀ. ਸੀ. ਐੱਲ. ਨੂੰ ਆਯਾਤ ਕੋਲੇ ਦੀ ਖਰੀਦ ਨਹੀਂ ਕਰਨੀ ਪਵੇਗੀ, ਜਿਸ ਨਾਲ ਸੂਬੇ ਨੂੰ ਸਲਾਨਾ ਕਰੋੜਾਂ ਰੁਪਏ ਦੀ ਬਚਤ ਹੋਵੇਗੀ। ਪਿਛਲੇ ਸਾਲ, ਪੀ. ਐੱਸ. ਪੀ. ਸੀ. ਐੱਲ. ਨੇ ਕੋਲੇ ਦੀ ਦਰਾਮਦ ’ਤੇ 520 ਕਰੋੜ ਰੁਪਏ ਖਰਚ ਕੀਤੇ ਸਨ।

ਪਛਵਾੜਾ ਕੇਂਦਰੀ ਕੋਲਾ ਬਲਾਕ 2001 ਵਿਚ ਪੀ. ਐੱਸ. ਪੀ. ਸੀ. ਐੱਲ. ਨੂੰ ਅਲਾਟ ਕੀਤਾ ਗਿਆ ਸੀ। ਪੀ. ਐੱਸ. ਪੀ. ਸੀ. ਐੱਲ. ਅਤੇ ਮੈਸਰਜ਼ ਈ. ਐੱਮ. ਟੀ. ਏ. ਕੋਲ ਲਿਮਟਿਡ ਨੇ ਇੱਕ ਜੇ. ਪੀ. ਕੰਪਨੀ ਪੈਨਮ ਕੋਲ ਮਾਈਨਸ ਲਿਮਟਿਡ ਬਣਾਈ ਅਤੇ ਇਸ ਖਾਨ ਤੋਂ ਕੋਲੇ ਦੀ ਸਪਲਾਈ ਮਾਰਚ 2006 ਵਿਚ ਸ਼ੁਰੂ ਹੋਈ। ਹਾਲਾਂਕਿ ਸੁਪਰੀਮ ਕੋਰਟ ਨੇ 24 ਸਤੰਬਰ, 2014 ਨੂੰ 1993 ਤੋਂ 2010 ਤੱਕ ਕੁੱਲ 218 ਅਲਾਟਮੈਂਟਾਂ ਵਿਚੋਂ 204 ਕੋਲਾ ਬਲਾਕਾਂ ਨੂੰ ਰੱਦ ਕਰ ਦਿੱਤਾ, ਜਿਸ ਵਿਚ ਪੀ. ਐੱਸ. ਪੀ. ਸੀ. ਐੱਲ. ਨੂੰ ਅਲਾਟ ਕੀਤੇ ਗਏ ਪਛਵਾੜਾ ਕੇਂਦਰੀ ਕੋਲਾ ਬਲਾਕ ਵੀ ਸ਼ਾਮਲ ਸਨ। ਮਾਰਚ 2015 ਤੱਕ, ਪੈਨਮ ਨੇ ਪੀ. ਐੱਸ. ਪੀ. ਸੀ. ਐੱਲ. ਥਰਮਲ ਪਾਵਰ ਸਟੇਸ਼ਨਾਂ ਨੂੰ 52.68 ਮਿਲੀਅਨ ਟਨ ਕੋਲੇ ਦੀ ਸਪਲਾਈ ਕੀਤੀ ਸੀ। ਇਸ ਤੋਂ ਬਾਅਦ ਕੋਲਾ ਖਾਣ ਦਾ ਕੰਮ ਠੱਪ ਹੋ ਗਿਆ ਸੀ।

 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *