
ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਸਾਂਝਾ
- PatialaPunjab
- December 16, 2022
- No Comment
- 38
ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਹਿੰਮਤ ਸਿੰਘ ਕਾਹਲੋਂ ਦਾ ਅੰਤਿਮ ਸੰਸਕਾਰ ਬੁੱਧਵਾਰ 14 ਦਸੰਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਦੇ ਸੈਕਟਰ-25 ਵਿਖੇ ਕੀਤਾ ਜਾਵੇਗਾ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿੰਮਤ ਸਿੰਘ ਕਾਹਲੋਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਲਿਖਿਆ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ।