ਨਾਭਾ ਜੇਲ੍ਹ ‘ਚ ਹਵਾਲਾਤੀ ਵੱਲੋਂ ਖ਼ੁਦਕੁਸ਼ੀ, ਪੁਲਸ ਜਾਂਚ ‘ਚ ਜੁਟੀ

ਨਾਭਾ ਜੇਲ੍ਹ ‘ਚ ਹਵਾਲਾਤੀ ਵੱਲੋਂ ਖ਼ੁਦਕੁਸ਼ੀ, ਪੁਲਸ ਜਾਂਚ ‘ਚ ਜੁਟੀ

  • Patiala
  • December 17, 2022
  • No Comment
  • 36

ਨਵੀਂ ਜ਼ਿਲ੍ਹਾ ਜੇਲ੍ਹ ‘ਚ ਚੋਰੀ ਦੇ ਦੋਸ਼ਾਂ ਅਧੀਨ ਬੰਦ ਹਵਾਲਾਤੀ ਦਵਿੰਦਰ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਵਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 26 ਸਾਲ ਸੀ। ਮ੍ਰਿਤਕ ਪਿਛਲੇ 2 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ, ਜਿਸ ਨੇ ਆਪਣੀ ਬੈਰਕ ਦੇ ਪਿੱਛੇ ਖਿੜਕੀ ‘ਤੇ ਕੰਬਲ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦੋਂ ਤੱਕ ਜੇਲ੍ਹ ‘ਚ ਬੰਦ ਕੈਦੀਆਂ ਨੇ ਦਵਿੰਦਰ ਸਿੰਘ ਨੂੰ ਰੌਸ਼ਨਦਾਨ ‘ਤੇ ਲਟਕਦਾ ਵੇਖਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਥਾਣਾ ਸਦਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਵਾਲਾਤੀ ਦਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਮਾਣਯੋਗ ਜੱਜ ਨਾਭਾ ਅਤੇ ਨਾਇਬ ਤਹਿਸੀਲਦਾਰ ਰਾਜ ਵਰਿੰਦਰ ਸਿੰਘ ਧਨੋਆ ਮੌਕੇ ‘ਤੇ ਜਾਇਜ਼ਾ ਲੈਣ ਜੇਲ੍ਹ ਪਹੁੰਚੇ। ਮ੍ਰਿਤਕ ਹਵਾਲਾਤੀ ਦੀ ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਸਵੇਰੇ ਸਿਵਲ ਹਸਪਤਾਲ ਨਾਭਾ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ। ਇਸ ਮੌਕੇ ਨਾਭਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਹਵਾਲਾਤੀ ਦਵਿੰਦਰ ਸਿੰਘ ਦੀ ਲਾਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ। ਇਹ ਹਵਾਲਾਤੀ ਸਾਡੇ ਕੋਲ ਮ੍ਰਿਤਕ ਆਇਆ ਹੈ ਤੇ ਅਸੀਂ ਸਦਰ ਥਾਣਾ ਨੂੰ ਸੂਚਿਤ ਕਰ ਦਿੱਤਾ ਗਿਆ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *