
A class Tenth student, Became the Deputy Commissioner oF Patiala for a day…
- PatialaPunjab
- December 27, 2022
- No Comment
- 41
ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਫ਼ੂਜਾ ਇੱਕ ਦਿਨ ਲਈ….
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਪੇ-ਅਧਿਆਪਕ ਮੀਟਿੰਗ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ਾਸ਼ਨਿਕ ਕੰਮਕਾਜ ਤੋਂ ਜਾਣੂ ਕਰਵਾਉਂਣ ਲਈ ਦਿੱਤੇ ਆਦੇਸ਼ਾਂ ਦੇ ਮੱਦੇਨਜ਼ਰ ਸਰਕਾਰੀ ਸਮਾਰਟ ਸਕੂਲ ਮਾਡਲ ਟਾਊਨ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਫ਼ੂਜਾ ਇੱਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ।
ਇਸ ਦੌਰਾਨ ਵਿਦਿਆਰਥਣ ਮਹਿਫ਼ੂਜਾ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇਸਦੇ ਨਾਲ ਹੀ ਇੰਦਰਪੁਰਾ ਦੇ ਵਸਨੀਕ ਵਿਦਿਆਰਥਣ ਮਹਿਫ਼ੂਜਾ ਦੇ ਪਿਤਾ ਮੱਖਣ ਖਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਸਮੇਤ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ (ਟੀਮ ਪਟਿਆਲਾ) ਵਲੋਂ ਸ਼ੁਰੂ ਕੀਤੇ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਹਰ ਮਹੀਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਮੁਤਾਬਕ ਅਤੇ ਉਨ੍ਹਾਂ ਦੇ ਰੋਲ ਮਾਡਲ ਵਿਭਾਗਾਂ ਨਾਲ ਜੋੜਿਆ ਜਾਵੇਗਾ ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਨਾ ਮਿਲ ਸਕੇ ਅਤੇ ਉਹ ਆਪਣੇ ਸੁਪਨੇ ਸਾਕਾਰ ਕਰ ਸਕਣ।