ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਬੋਲੇ ​​ਰਾਜਾ ਵੜਿੰਗ

ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਬੋਲੇ ​​ਰਾਜਾ ਵੜਿੰਗ

ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸਿੱਧੂ ਦੀ ਜਲਦ ਤੋਂ ਜਲਦ ਰਿਹਾਈ ਦੀ ਮੰਗ ਕੀਤੀ ਹੈ ਤਾਂ ਜੋ ‘ਭਾਰਤ ਜੋੜੋ ਯਾਤਰਾ’ ਤਹਿਤ ਪੰਜਾਬ ਪਹੁੰਚ ਰਹੇ ਰਾਹੁਲ ਗਾਂਧੀ ‘ਚ ਸਿੱਧੂ ਸ਼ਮੂਲੀਅਤ ਕਰ ਸਕਣ।

ਰਾਜਾ ਵੜਿੰਗ ਨੇ ਕਿਹਾ ਹੈ ਕਿ ਮੈਨੂੰ ਆਪਣੇ ਪੰਜਾਬ ਦੇ ਲੋਕਾਂ ‘ਤੇ ਮਾਣ ਹੈ ਕਿ ਉਹ ਰਾਹੁਲ ਗਾਂਧੀ ਦਾ ਦਿਲੋਂ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਜੋੜੋ ਯਾਤਰਾ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ ਪਰ ਜੇਕਰ ਕਿਸੇ ਦੀ ਰਜਿਸਟ੍ਰੇਸ਼ਨ ਨਾ ਵੀ ਹੋਵੇ ਤਾਂ ਵੀ ਉਹ ਹਿੱਸਾ ਲੈ ਸਕਦੇ ਹਨ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਸੁਖਜਿੰਦਰ ਰੰਧਾਵਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਪਾਰਟੀ ‘ਤੇ ਕਦੇ ਵੀ ਗੁੱਸਾ ਨਹੀਂ ਕਰਨਾ ਚਾਹੀਦਾ, ਜਿਸ ਨੇ ਉਨ੍ਹਾਂ ਨੂੰ ਰਾਜਨੀਤੀ ਸਿਖਾਈ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਜਲਦ ਤੋਂ ਜਲਦ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ। ਬੇਸ਼ੱਕ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅੱਜ ਬਾਹਰ ਗਏ ਹਨ ਪਰ ਸਰਕਾਰ ਸਾਡੇ ਵਰਕਰਾਂ ਅਤੇ ਸਾਡੇ ਆਗੂਆਂ ‘ਤੇ ਝੂਠੇ ਪਰਚੇ ਦਰਜ ਕਰ ਰਹੀ ਹੈ ਅਤੇ ਅਸੀਂ ਇਸ ਦੇ ਖਿਲਾਫ਼ ਹਮੇਸ਼ਾ ਡਟੇ ਰਹਾਂਗੇ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *