ਖ਼ਪਤਕਾਰਾਂ ਲਈ ਅਹਿਮ ਖ਼ਬਰ

ਖ਼ਪਤਕਾਰਾਂ ਲਈ ਅਹਿਮ ਖ਼ਬਰ

  • Patiala
  • January 5, 2023
  • No Comment
  • 33

 ਜੇਕਰ ਤੁਹਾਨੂੰ ਲੱਗਦਾ ਹੈ ਕਿ ਤੁਹਾਡਾ ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ ਹੈ ਤਾਂ ਤੁਸੀਂ ਡਿਸਪਲੇ ਯੂਨਿਟ ਲਗਾ ਕੇ ਇਸ ਸ਼ੱਕ ਨੂੰ ਦੂਰ ਕਰ ਸਕਦੇ ਹੋ। ਰਾਹਤ ਦੀ ਗੱਲ ਇਹ ਹੈ ਕਿ ਇਸ ਦੇ ਲਈ ਖ਼ਪਤਕਾਰ ਨੂੰ ਕੋਈ ਫ਼ੀਸ ਨਹੀਂ ਦੇਣੀ ਪਵੇਗੀ। ਡਿਸਪਲੇ ਯੂਨਿਟ ਲਗਵਾਉਣ ਲਈ ਤੁਹਾਨੂੰ ਸਿਰਫ਼ ਆਪਣੇ ਖੇਤਰ ਨਾਲ ਸਬੰਧਤ ਐੱਸ. ਡੀ. ਓ. ਕੋਲ ਅਰਜ਼ੀ ਦੇਣੀ ਪਵੇਗੀ। ਇਸ ਤੋਂ ਬਾਅਦ ਤੁਹਾਡੇ ਘਰ ਵਿੱਚ ਇਕ ਡਿਸਪਲੇ ਯੂਨਿਟ ਲੱਗ ਜਾਵੇਗਾ। ਵਿਭਾਗ ਘਰਾਂ ਵਿੱਚ ਲੱਗੇ ਮੀਟਰ ਅਤੇ ਡਿਸਪਲੇ ਮੀਟਰ ਦੀ ਰੀਡਿੰਗ ਲਵੇਗਾ। ਹਾਲਾਂਕਿ ਇਹ ਸਕੀਮ ਪਹਿਲਾਂ ਹੀ ਲਾਗੂ ਹੈ ਪਰ ਵਿਭਾਗ ਵੱਲੋਂ ਇਸ ਬਾਰੇ ਬਹੁਤ ਘੱਟ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।ਜੇਕਰ ਕੋਈ ਖ਼ਪਤਕਾਰ ਜ਼ਿਆਦਾ ਬਿਜਲੀ ਬਿੱਲ ਦੀ ਸ਼ਿਕਾਇਤ ਲੈ ਕੇ ਦਫ਼ਤਰ ਆਉਂਦਾ ਹੈ ਤਾਂ ਉਸ ਨੂੰ ਡਿਸਪਲੇ ਮੀਟਰ ਲਗਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਉਥੇ ਹੀ ਦੂਜੇ ਪਾਸੇ ਪਾਵਰਕਾਮ ਕੋਲ ਇਸ ਵੇਲੇ ਡਿਸਪਲੇ ਮੀਟਰਾਂ ਦੀ ਘਾਟ ਹੈ, ਹਾਲਾਂਕਿ ਐੱਮ. ਈ. ਸੈੱਲ ਦੇ ਅਧਿਕਾਰੀ ਸਹੀ ਮੀਟਰ ਉਪਲੱਬਧ ਹੋਣ ਦੀ ਗੱਲ ਕਹਿ ਰਹੇ ਹਨ ਪਰ ਗਿਣਤੀ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਸੂਬੇ ਦੇ 97 ਲੱਖ ਖ਼ਪਤਕਾਰਾਂ ਵਿੱਚੋਂ 80 ਫ਼ੀਸਦੀ ਖ਼ਪਤਕਾਰਾਂ ਨੂੰ ਬਿਜਲੀ ਦੇ ਜ਼ਿਆਦਾ ਬਿੱਲਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਬਿਜਲੀ ਦੇ ਬਿੱਲ ਲੈ ਕੇ ਦਫ਼ਤਰ ਪਹੁੰਚ ਰਹੇ ਹਨ ਪਰ ਫਿਲਹਾਲ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋ ਰਿਹਾ। ਹੈਰਾਨੀ ਦੀ ਗੱਲ ਇਹ ਹੈ ਕਿ ਬਿਜਲੀ ਦਫ਼ਤਰ ਵਿੱਚ ਬੈਠੇ ਅਧਿਕਾਰੀ ਵੀ ਖ਼ਪਤਕਾਰਾਂ ਦੀ ਸਹੂਲਤ ਲਈ ਤਿਆਰ ਕੀਤੇ ਡਿਸਪਲੇ ਯੂਨਿਟ ਬਾਰੇ ਕੋਈ ਜਾਣਕਾਰੀ ਨਹੀਂ ਦਿੰਦੇ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *