‘ਪਠਾਨ’ ਫ਼ਿਲਮ ਨੂੰ ਲੈ ਕੇ ਸ਼ਿਵ ਸੈਨਾ ਹਿੰਦ ਦੀ ਚੇਤਾਵਨੀ

‘ਪਠਾਨ’ ਫ਼ਿਲਮ ਨੂੰ ਲੈ ਕੇ ਸ਼ਿਵ ਸੈਨਾ ਹਿੰਦ ਦੀ ਚੇਤਾਵਨੀ

  • Patiala
  • January 10, 2023
  • No Comment
  • 28

 ਸ਼ਿਵ ਸੈਨਾ ਹਿੰਦ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਦਫ਼ਤਰ ਵਿਖੇ ਹੋਈ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਧਾਨ ਐਡਵੋਕੇਟ ਕੇਤਨ ਸ਼ਰਮਾ ਲੀਗਲ ਸੈੱਲ, ਮੀਡੀਆ ਸਲਾਹਕਾਰ ਰਜਿੰਦਰ ਧਾਰੀਵਾਲ ਹਾਜ਼ਰ ਸਨ। ਇਸ ਦੌਰਾਨ ਹਿੰਦੂ ਆਗੂ ਦੀਪਕ ਯੋਗੇਸ਼ਵਰ ਆਪਣੇ ਸਾਥੀਆਂ ਸਮੇਤ ਸ਼ਿਵ ਸੈਨਾ ਹਿੰਦ ’ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਨਿਸ਼ਾਂਤ ਸ਼ਰਮਾ ਨੇ ਦੀਪਕ ਯੋਗੇਸ਼ਵਰ ਨੂੰ ਪਾਰਟੀ ’ਚ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ। ਸ਼ਰਮਾ ਨੇ ਕਿਹਾ ਕਿ ਦੀਪਕ ਯੋਗੇਸ਼ਵਰ ਪਿਛਲੇ ਕਈ ਸਾਲਾਂ ਤੋਂ ਸਨਾਤਨ ਸੰਸਕ੍ਰਿਤੀ ਦੀ ਸੇਵਾ ’ਚ ਸਹਿਯੋਗ ਕਰ ਰਹੇ ਹਨ। ਹੁਣ ਸ਼ਿਵ ਸੈਨਾ ਹਿੰਦ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਸਾਥ ਦੇ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਨਿਸ਼ਾਂਤ ਸ਼ਰਮਾ ਅਤੇ ਦੀਪਕ ਯੋਗੇਸ਼ਵਰ ਨੇ ਕਿਹਾ ਕਿ ਸ਼ਿਵ ਸੈਨਾ ਹਿੰਦ ਸਰਕਾਰ ਤੋਂ ‘ਪਠਾਨ’ ਫਿਲਮ ’ਤੇ ਪਾਬੰਦੀ ਲਗਾਉਣ ਦੀ ਮੰਗ ਕਰਦੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਖ਼ਤ ਲਹਿਜ਼ੇ ’ਚ ਚੇਤਾਵਨੀ ਵੀ ਦਿੰਦੇ ਹਾਂ ਕਿ ਫਿਲਮ ’ਚੋਂ ਗਾਣਾ ਹਟਾ ਲਵੇ । ਜੇ ਫ਼ਿਲਮ ’ਚੋਂ ਗਾਣੇ ਦਾ ਉਹ ਸੀਨ ਨਹੀਂ ਹਟਿਆ ਤਾਂ ਪੰਜਾਬ ’ਚ ਫ਼ਿਲਮ ਰਿਲੀਜ਼ ਨਹੀਂ ਹੋਣ ਦੇਣਗੇ ਤੇ ਜੇ ਫ਼ਿਲਮ ਰਿਲੀਜ਼ ਹੋ ਵੀ ਗਈ ਤਾਂ ਸਿਨੇਮਾਘਰਾਂ ’ਚ ਭਾਰੀ ਵਿਰੋਧ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ’ਚ 100 ਕਰੋੜ ਹਿੰਦੂਆਂ ਦੇ ਧਰਮ ਦਾ ਅਪਮਾਨ ਹੋ ਰਿਹਾ ਹੈ ਤੇ ਅਸੀਂ ਚੁੱਪ ਨਹੀਂ ਬੈਠਾਂਗੇ। ਉਨ੍ਹਾਂ ਕਿਹਾ ਕਿ ਅਸੀਂ ਥਿਏਟਰ ਸੰਚਾਲਕਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ‘ਪਠਾਨ’ ਫ਼ਿਲਮ ਨਾਲ ਚਲਾਉਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਹਿੰਦੂ ਧਰਮ ਅਤੇ ਸੰਸਕ੍ਰਿਤੀ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਹਿੰਦੂ ਇਸ ਦੁਨੀਆ ’ਚ ਸਭ ਤੋਂ ਵੱਧ ਸਹਿਣਸ਼ੀਲ ਹਨ ਪਰ ਹੁਣ ਇਹ ਸਭ ਸਹਿਣਸ਼ੀਲਤਾ ਤੋਂ ਬਾਹਰ ਹੁੰਦਾ ਜਾ ਰਿਹਾ ਹੈ ਅਤੇ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਸਿਨੇਮਾ ਹਾਲਾਂ ਦੇ ਸੰਚਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਦੇ ਸਾਰੇ ਮਾਲਜ਼ ’ਚ ਲੱਗੀਆਂ ਸਕਰੀਨਾਂ ਦੇ ਸੰਚਾਲਕਾਂ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਜੇਕਰ ਇਸ ਸੀਨ ਨੂੰ ਹਟਾਏ ਜਾਂ ਗੀਤ ਹਟਾਏ ਬਿਨਾਂ ਫ਼ਿਲਮ ਚਲਾਈ ਗਈ ਤਾਂ ਅਸੀਂ ਸਿੱਧੇ ਤੌਰ ’ਤੇ ਕਾਰਵਾਈ ਲਈ ਆਜ਼ਾਦ ਹੋਵਾਂਗੇ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *