ਪਟਿਆਲਾ ‘ਚ ਅਮਿਤ ਸ਼ਾਹ ਕਰ ਸਕਦੇ ਨੇ ਵੱਡਾ ਐਲਾਨ

ਪਟਿਆਲਾ ‘ਚ ਅਮਿਤ ਸ਼ਾਹ ਕਰ ਸਕਦੇ ਨੇ ਵੱਡਾ ਐਲਾਨ

 ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2024 ਦੀਆਂ ਲੋਕ ਸਭਾ ਚੋਣਾਂ ਵਾਸਤੇ ਪੰਜਾਬ ’ਚ ਅਗਾਊਂ ਤਿਆਰੀ ਖਿੱਚ ਲਈ ਹੈ। ਇਸ ਮਕਸਦ ਵਾਸਤੇ ਪਾਰਟੀ ਨੇ ਉਨ੍ਹਾਂ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ। ਇਸ ਕੜੀ ’ਚ ਪਟਿਆਲਾ ਸੀਟ ਨੂੰ ਭਾਜਪਾ ਆਪਣੇ ਲਈ ਮਜ਼ਬੂਤ ਸੀਟ ਮੰਨ ਕੇ ਚੱਲ ਰਹੀ ਹੈ। ਇਸੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਪਹੁੰਚ ਰਹੇ ਹਨ, ਜਿੱਥੇ ਉਹ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।

ਅਮਿਤ ਸ਼ਾਹ ਦੀ ਇਸ ਪਲੇਠੀ ਰੈਲੀ ਨਾਲ ਹੋਰ ਵਿਰੋਧੀ ਪਾਰਟੀਆਂ ਦੇ ਹੱਕਾ-ਬੱਕਾ ਰਹਿਣ ਦੇ ਆਸਾਰ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਲੇ ਤੱਕ ਕਿਸੇ ਵੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਵਾਸਤੇ ਕੋਈ ਵਿਊਂਤਬੰਦੀ ਇਸ ਤਰੀਕੇ ਨਾਲ ਨਹੀਂ ਕੀਤੀ ਕਿ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਸ਼ੁਰੂ ਹੋਈਆਂ ਜਾਪਦੀਆਂ ਹੋਣ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਲੁਧਿਆਣਾ ਦੇ ਇੰਚਾਰਜ ਹਰਿੰਦਰ ਕੋਹਲੀ ਨੇ 29 ਜਨਵਰੀ ਨੂੰ ਪਟਿਆਲਾ ‘ਚ ਅਮਿਤ ਸ਼ਾਹ ਦੀ ਰੈਲੀ ਹੋਣ ਦੀ ਗੱਲ ਦੀ ਪੁਸ਼ਟੀ ਕੀਤੀ ਹੈ।ਭਾਜਪਾ ਦੇ ਆਲਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਟਿਕਟ ਦਾ ਪ੍ਰਮੁੱਖ ਦਾਅਵੇਦਾਰ ਹੈ। ਮੌਜੂਦਾ ਸਮੇਂ ’ਚ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਹਨ, ਜੋ ਕੈਪਟਨ ਅਮਰਿੰਦਰ ਸਿੰਘ ਦੇ ਧਰਮ ਪਤਨੀ ਹਨ। ਕਾਂਗਰਸ ਪਾਰਟੀ ਵੱਲੋਂ ਐੱਮ. ਪੀ. ਹਨ ਪਰ ਉਨ੍ਹਾਂ ਨੇ ਜ਼ਾਹਿਰ ਤੌਰ ’ਤੇ ਆਖਿਆ ਹੋਇਆ ਹੈ ਕਿ ਉਨ੍ਹਾਂ ਲਈ ਪਰਿਵਾਰ ਪਹਿਲਾਂ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪੁੱਤਰੀ ਬੀਬਾ ਜੈਇੰਦਰ ਕੌਰ ਲਈ ਟਿਕਟ ਦੇ ਇਛੁੱਕ ਹਨ, ਕਿਉਂਕਿ 29 ਜਨਵਰੀ ਦੀ ਰੈਲੀ ਦੀ ਤਿਆਰੀ ਦੀ ਸਾਰੀ ਕਮਾਂਡ ਵੀ ਬੀਬਾ ਜੈਇੰਦਰ ਕੌਰ ਹੀ ਸੰਭਾਲ ਰਹੇ ਹਨ। ਸੰਭਾਵਨਾ ਪ੍ਰਬਲ ਹੈ ਕਿ ਅਮਿਤ ਸ਼ਾਹ ਬੀਬਾ ਜੈਇੰਦਰ ਕੌਰ ਦੇ ਨਾਂ ਦਾ ਰਸਮੀ ਤੌਰ ’ਤੇ ਐਲਾਨ ਕਰਨ ਦੀ ਥਾਂ ਉਨ੍ਹਾਂ ਦੇ ਨਾਂ ਵੱਲ ਇਸ਼ਾਰਾ ਕਰ ਕੇ ਵਰਕਰਾਂ ਨੂੰ ਸੰਕੇਤ ਦੇ ਦੇਣ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *