
‘ਭਗਵੰਤ ਮਾਨ’ ਨੂੰ ਪਟਿਆਲਾ ‘ਚ ਪ੍ਰਚਾਰ ਕਰਨ ਤੋਂ ਰੋਕਿਆ
- PatialaPolitics
- February 17, 2022
- No Comment
- 53
ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਨੂੰ ਪਟਿਆਲਾ ਸ਼ਹਿਰੀ ਇਲਾਕੇ ‘ਚ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ ‘ਚ ਦਾਖ਼ਲ ਹੋਣ ਲੱਗੇ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਕਿ ਧਾਰਾ-144 ਲਾਗੂ ਹੈ ਅਤੇ 5 ਲੋਕਾਂ ਤੋਂ ਜ਼ਿਆਦਾ ਦੇ ਇਕੱਠ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕੈਪਟਨ ਨੇ ਸਾਢੇ 4 ਸਾਲ ਸਿਸਵਾਂ ਮਹਿਲ ਦੇ ਦਰਵਾਜ਼ੇ ਲੋਕਾਂ ਲਈ ਬੰਦ ਰੱਖੇ ਪਰ ਹੁਣ 20 ਫਰਵਰੀ ਨੂੰ ਲੋਕ ਇਨ੍ਹਾਂ ਦੇ ਮਹਿਲ ਦੇ ਦਰਵਾਜ਼ੇ ਬਾਹਰੋਂ ਬੰਦ ਕਰ ਦੇਣਗੇ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਸ਼ੁੱਕਰਵਾਰ ਨੂੰ ਰੁਕ ਜਾਵੇਗਾ, ਜਿਸ ਦੇ ਤਹਿਤ ਹਰ ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।