
ਸ਼ਹਿਰ ‘ਚ ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ, ਪਰਨੀਤ ਕੌਰ ਵੀ ਹੋਏ ਸ਼ਾਮਲ, ਰਾਜਨਾਥ ਸਿੰਘ ਵੀ ਪੁੱਜੇ
- Patiala
- February 18, 2022
- No Comment
- 91
ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋਏ ਇਸ ਰੋਡ ਸ਼ੋਅ ‘ਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ (Praneet Kaur) ਵੀ ਸ਼ਾਮਲ ਹੋਏ। ਰੋਡ ਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ 1763 ਤੋਂ ਸ਼ਹਿਰ ਦੀ ਸੇਵਾ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਵੀ ਸੇਵਾ ਦਾ ਮੌਕਾ ਮਿਲਿਆ ਹੈ।
ਕੈਪਟਨ ਨੇ ਕਿਹਾ ਕਿ ਪਟਿਆਲਾ ਸ਼ਹਿਰ ਹਮੇਸ਼ਾ ਪਰਿਵਾਰ ਦੀ ਤਰ੍ਹਾਂ ਹੀ ਰਿਹਾ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਹੁਤ ਪਿਆਰ ਤੇ ਸਤਿਕਾਰ ਵੀ ਮਿਲਿਆ ਹੈ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਵੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਤੇ ਪਹਿਲੇ ਦਰਜੇ ਦਾ ਬਣਾਉਣ ਲਈ ਵਿਕਾਸ ਕਾਰਜ ਕੀਤੇ ਗਏ ਹਨ।