ਅਗਲੀ ਕੌਮੀ ਲੋਕ ਅਦਾਲਤ 12 ਮਾਰਚ ਨੂੰ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ

ਅਗਲੀ ਕੌਮੀ ਲੋਕ ਅਦਾਲਤ 12 ਮਾਰਚ ਨੂੰ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ

  • Patiala
  • February 25, 2022
  • No Comment
  • 58

 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਨੇ ਕਿਹਾ ਹੈ ਕਿ 12 ਮਾਰਚ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਵੀ ਰਾਜ਼ੀਨਾਮਾ ਯੋਗ ਅਤੇ ਗ਼ੈਰ ਅਪਰਾਧਕ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਡਾ. ਸੰਦੀਪ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਸ ਮੀਟਿੰਗ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ ਪ੍ਰਣਾਲੀ ਦਾ ਲੇਖਾ ਜੋਖਾ ਕਰਦਿਆਂ ਜਿੱਥੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜਲਦੀ ਨਿਆਂ ਦਿਵਾਉਣ ‘ਤੇ ਚਰਚਾ ਕੀਤੀ ਗਈ ਉਥੇ ਹੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਬਾਰੇ ਵੀ ਵਿਚਾਰ ਕੀਤਾ ਗਿਆ।

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ 12 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ‘ਚ ਲੋਕਾਂ ਨੂੰ ਆਪਣੇ ਦਿਵਾਨੀ, ਮਾਲੀ ਤੇ ਗ਼ੈਰ ਅਪਰਾਧਕ ਅਤੇ ਰਾਜੀਨਾਮੇ ਯੋਗ ਮਾਮਲੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਕੌਮੀ ਲੋਕ ਅਦਾਲਤ ‘ਚ ਰਾਜੀਨਾਮਾ ਯੋਗ ਕੇਸਾਂ ਨੂੰ ਨਿਬੇੜਨ ਲਈ ਭੇਜਣ ਵਾਸਤੇ ਆਖਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੇ.ਪੀ. ਘੁਮਾਣ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਦੇ ਨਾਲ ਹੀ ਅਗਰਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਜਾਂਚ ‘ਚ ਬੁਲਾਉਣ ਤੋਂ ਪਹਿਲਾਂ ਉਸਨੂੰ ਜੁਰਮ ਅਤੇ ਕਾਰਨ ਦੱਸਿਆ ਜਾਣਾ ਜਰੂਰੀ ਹੈ ਅਤੇ ਨਾਲ ਹੀ ਉਸਨੂੰ ਕਾਨੂੰਨੀ ਅਧਿਕਾਰਾਂ ਮੁਤਾਬਕ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਉਸ ਦੇ ਵੱਲੋਂ ਖ਼ੁਦ ਕਾਨੂੰਨੀ ਸਹਾਇਤਾ ਲਏ ਜਾਣ ਦੇ ਵੀ ਪ੍ਰਬੰਧ ਕੀਤੇ ਜਾਣ।
ਮੀਟਿੰਗ ‘ਚ ਵਧੀਕ ਸੈਸ਼ਨਜ਼ ਜੱਜ ਆਰ.ਕੇ. ਜੈਨ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਪਰਮਿੰਦਰ ਕੌਰ, ਸੀ.ਜੇ.ਐਮ. ਅਮਿਤ ਕੁਮਾਰ ਮੱਲ੍ਹਣ, ਕਮਲੇਸ਼ ਮੋਹਿੰਦਰੁ, ਡਾ. ਅਭਿਨੰਦਨ ਬੱਸੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਸੁਰਿੰਦਰ ਸਿੰਘ ਛਾਬੜਾ ਵੀ ਮੌਜੂਦ ਸਨ।

Related post

US, Australia, Japan ask China to immediately cease military exercises

US, Australia, Japan ask China to immediately cease military…

  The United States, Australia and Japan on Saturday condemned China’s launch of ballistic missiles and urged China to immediately cease…
If you want to enter The Kapil Sharma Show, then apply like this

If you want to enter The Kapil Sharma Show,…

 ਦ ਕਪਿਲ ਸ਼ਰਮਾ ਸ਼ੋਅ ਲੰਬੇ ਬ੍ਰੇਕ ਤੋਂ ਬਾਅਦ ਵਾਪਸ ਆ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ ਜੂਨ ਤੋਂ ਆਪਣੇ ਪਸੰਦੀਦਾ ਕਾਮੇਡੀਅਨ ਕਪਿਲ…
Soap or body wash for skin care… Which one is more beneficial

Soap or body wash for skin care… Which one…

ਪਰ ਅੱਜ ਕੱਲ੍ਹ ਲੋਕਾਂ ਵਿੱਚ ਇਸ ਗੱਲ ਦੀ ਚਰਚਾ ਜ਼ਿਆਦਾ ਹੈ ਕਿ ਸਾਬਣ ਚਮੜੀ ਲਈ ਚੰਗਾ ਹੈ ਜਾਂ ਬਾਡੀ ਵਾਸ਼। ਹਾਲਾਂਕਿ…

Leave a Reply

Your email address will not be published.