ਜੇਲ੍ਹ ਮੰਤਰੀ ਬੈਂਸ ਨੇ ਕਿਹਾ- ਹੁਣ ਜੇਲ੍ਹਾਂ ‘ਚੋਂ ਨਹੀਂ ਆਉਣਗੇ ਫੋਨ

ਜੇਲ੍ਹ ਮੰਤਰੀ ਬੈਂਸ ਨੇ ਕਿਹਾ- ਹੁਣ ਜੇਲ੍ਹਾਂ ‘ਚੋਂ ਨਹੀਂ ਆਉਣਗੇ ਫੋਨ

  • Patiala
  • March 28, 2022
  • No Comment
  • 86

ਜੇਲ੍ਹਾਂ ‘ਚੋਂ ਕਰਾਈਮ ਚੱਲਦਾ ਰਿਹਾ ਹੈ, ਪਰ ਪਹਿਲਾਂ ਸਰਕਾਰਾਂ ਨੇ ਬਣਦੀ ਕਾਰਵਾਈ ਨਹੀਂ ਕੀਤੀ, ਹੁਣ ਅਜਿਹਾ ਨਹੀਂ ਚੱਲੇਗਾ ਤੇ ਨਾ ਹੀ ਜੇਲ੍ਹਾਂ ਚੋਂ ਫੋਨ ਆਉਣਗੇ। ਇਨ੍ਹਾਂ ਵਿਚਾਰ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਅਚਨਚੇਤ ਦੌਰੇ ਦੌਰਾਨ ਕੀਤਾ।

ਜੇਲ੍ਹ ਮੰਤਰੀ ਬੈਂਸ ਨੇ ਕਿਹਾ ਕਿ ਜੇਲ੍ਹ ਵਿਚ ਚਲਦੇ ਫੋਨ ਤਿੰਨ ਮਹੀਨੇ ਇਸ ਦੇ ਅੰਦਰ ਅੰਦਰ ਬੰਦ ਹੋਣਗੇ। ਇਸ ਲਈ ਨਵੀਂ ਤਕਨੀਕ ਦਾ ਸਹਾਰਾ ਲਿਆ ਜਾਵੇਗਾ ਜਿਸ ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੇਲ੍ਹ ਮੰਤਰੀ ਨੇ ਦੱਸਿਆ ਕਿ ਅੱਜ ਦੇ ਦੌਰ ਦੌਰੇ ਦੌਰਾਨ ਪਤਾ ਲੱਗਿਆ ਹੈ ਕਿ ਜੇਲ੍ਹ ਅਫ਼ਸਰਾਂ ਦੀਆਂ ਵੀ ਕਈ ਸਮੱਸਿਆਵਾਂ ਹਨ ਜਿਨ੍ਹਾਂ ਦੀ ਪਹਿਲਾਂ ਕਿਧਰੇ ਸੁਣਵਾਈ ਨਹੀਂ ਹੋਈ ਅਤੇ ਹੁਣ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

ਨਵੀਂ ਸਰਕਾਰ, ਨਵਾਂ ਅਤੇ ਸੁਰੱਖਿਅਤ ਪੰਜਾਬ ਸਿਰਜੇਗੀ। ਇਕ ਸਵਾਲ ਦੇ ਜਵਾਬ ਵਿੱਚ ਜੇਲ੍ਹ ਮੰਤਰੀ ਨੇ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਕੋਈ ਵੀ ਜੇਲ੍ਹ ਕਰਮਚਾਰੀ ਜਾਂ ਅਧਿਕਾਰੀ ਦੋਸ਼ੀ ਪਾਇਆ ਜਾਵੇਗਾ ਤਾਂ ਸਖਤ ਕਾਰਵਾਈ ਹੋਵੇਗੀ।

ਮੰਤਰੀ ਨੇ ਦੱਸਿਆ ਕਿ ਮਜੀਠੀਆ ਨੂੰ ਵੀ‍ਆਈਪੀ ਟਰੀਟਮੈਂਟ ਦੇਣ ਦੀਆਂ ਸ਼ਿਕਾਇਤ‍ਾਂ ਮਿਲੀਆਂ ਸੀ ਅਤੇ ਇੱਥੇ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਕ ਸਵਾਲ ਦੇ ਜਵਾਬ ਵਿੱਚ ਮੰਤਰੀ ਬੈਂਸ ਨੇ ਕਿਹਾ ਕਿ ਜੇਲ੍ਹ ਅੰਦਰ ਬਹੁਗਿਣਤੀ ਬੰਦੀ ਨਸ਼ੇੜੀ ਹਨ, ਇਸ ਲਈ ਸਾਡੀ ਸਰਕਾਰ ਦਾ ਪਹਿਲਾ ਕਦਮ ਇਨ੍ਹਾਂ ਬੰਦੀਆਂ ਨੂੰ ਨਸ਼ੇ ਤੋਂ ਮੁਕਤ ਕਰਵਾਉਣਾ ਹੈ।

ਇਸ ਲਈ ਨਸ਼ਾ ਛਡਵਾਉਣ ਲਈ ਕੌਂਸਲਰਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਜੋ ਕੌਂਸਲਿੰਗ ਰਾਹੀਂ ਇਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਮਿਲ ਸਕੇ।

ਜੇਲ੍ਹ ਚੋਂ ਚੱਲਣ ਵਾਲਾ ਕੋਈ ਵੀ ਰੈਕਟ ਨਹੀਂ ਚੱਲੇਗਾ। ਪਹਿਲਾਂ ਅਪਰਾਧੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ ਗਈ ਪਰ ਹੁਣ ਕੋਈ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮ‍ਾਈਨਿੰਗ ਨੂੰ ਨੱਥ ਪਾਉਣ ਲਈ ਮਾਹਰਾਂ ਦੀ ਸਲਾਹ ਲਈ ਜਾਵੇਗੀ ਚੱਲ ਰਹੀ ਮਾਈਨਿੰਗ ਮਾਫੀਆ ਵੀ ਜੜ੍ਹੋਂ ਖ਼ਤਮ ਕੀਤਾ ਜਾਵੇਗਾ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *