ਪਟਿਆਲਾ ‘ਚ ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਮਾਮਲੇ ‘ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ ‘ਚ ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਮਾਮਲੇ ‘ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

  • Patiala
  • April 7, 2022
  • No Comment
  • 195

ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਉਰਫ਼ ਭਿੰਦਾ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਮੁਲਜ਼ਮਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ‘ਚ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ, ਤੇਜਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਦੌਣ ਕਲਾਂ, ਬੌਨੀ, ਹਰਮਨ ਵਾਸੀ ਪਿੰਡ ਸਾਹਿਬ ਨਗਰ ਥੇੜੀ ਸ਼ਾਮਲ ਹਨ।

ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਨਕਾਬਪੋਸ਼ ਨੌਜਵਾਨਾਂ ਵੱਲੋਂ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਧਰਮਿੰਦਰ ਸਿੰਘ ਉਰਫ਼ ਭਿੰਦਾ ਪਿੰਡ ਦੌਣ ਕਲਾਂ ਦੇ ਕਬੱਡੀ ਕਲੱਬ ਦਾ ਪ੍ਰਧਾਨ ਵੀ ਸੀ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਸੀ।ਇਹ ਵੀ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ ‘ਤੇ ਖੁੱਲ੍ਹੇਆਮ ਹੋ ਰਹੀ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *