ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਕੋਲਾ ਮੰਤਰੀ ਪ੍ਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਕੋਲਾ ਮੰਤਰੀ ਪ੍ਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

  • Patiala
  • April 8, 2022
  • No Comment
  • 78

ਪੰਜਾਬ ਨੇ ਗਰਮੀਆਂ ਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਆਪਣੇ ਥਰਮਲ ਪਲਾਂਟਾਂ ਲਈ ਕੇਂਦਰ ਤੋਂ ਵਾਧੂ ਕੋਲੇ ਅਤੇ ਨਿਰਵਿਘਨ ਬਿਜਲੀ ਸਪਲਾਈ ਲਈ ਕੇਂਦਰ ਸਰਕਾਰ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਕੋਲਾ ਮੰਤਰੀ ਪ੍ਹਿਲਾਦ ਜੋਸ਼ੀ ਅਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਨਾਲ ਕਰ ਕੇ ਇਹ ਮੁੱਦਾ ਉਠਾਇਆ। ਪਾਵਰਕਾਮ ਦੇ ਅਧਿਕਾਰੀਆਂ ਅਨੁਸਾਰ ਪੰਜਾਬ ਦੇ ਬਿਜਲੀ ਮੰਤਰੀ ਨੇ ਕੇਂਦਰੀ ਕੋਲਾ ਮੰਤਰੀ ਨਾਲ ਮੁਲਾਕਾਤ ਕਰਕੇ ਸੂਬੇ ਦੇ ਥਰਮਲ ਪਲਾਂਟਾਂ ਨੂੰ 20 ਲੱਖ ਮੀਟਿ੍ਰਕ ਟਨ ਵਾਧੂ ਕੋਲੇ ਦੀ ਸਪਲਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਸੈਂਟਰਲ ਸੈਕਟਰ ਤੋਂ ਪੰਜਾਬ ਨੂੰ 1500 ਮੈਗਾਵਾਟ ਵਾਧੂ ਬਿਜਲੀ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਹਰਭਜਨ ਸਿੰਘ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੇ ਖੇਤੀ ਸੈਕਟਰ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਤੋਂ ਇਲਾਵਾ ਬਾਕੀ ਸਾਰੇ ਖੇਤਰਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਅਜਿਹਾ ਕਰਨਾ ਜ਼ਰੂਰੀ ਹੈ। ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ’ਚ ਬਿਜਲੀ ਦੀ ਮੰਗ 15000 ਮੈਗਾਵਾਟ ਦਾ ਅੰਕੜਾ ਪਾਰ ਕਰ ਸਕਦੀ ਹੈ।

ਪਾਵਰਕਾਮ ਅਧਿਕਾਰੀਆਂ ਅਨੁਸਾਰ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 13.7 ਦਿਨ ਦਾ ਕੋਲਾ ਬਾਕੀ ਬਚਿਆ ਹੈ। ਮੰਗਲਵਾਰ ਨੂੰ ਇੱਥੇ ਚਾਰ ਮੀਟਿ੍ਰਕ ਟਨ ਕੋਲੇ ਦੀ ਆਮਦ ਹੋਈ, ਜਦੋਂਕਿ ਰੋਜ਼ਾਨਾ 12.8 ਮੀਟਿ੍ਰਕ ਟਨ ਕੋਲੇ ਦੀ ਲੋੜ ਹੁੰਦੀ ਹੈ। ਰੋਪੜ ਥਰਮਲ ਕੋਲ ਵੀ 13.6 ਦਿਨਾਂ ਦਾ ਕੋਲਾ ਹੈ ਅਤੇ 12.86 ਟਨ ਪ੍ਰਤੀ ਦਿਨ ਦੀ ਲੋੜ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *