ਬਿਜਲੀ ਖਰੀਦਣ ਲਈ ਪੀਐੱਸਪੀਸੀਐੱਲ ਲਵੇਗਾ 500 ਕਰੋੜ ਦਾ ਕਰਜ਼ਾ

ਬਿਜਲੀ ਖਰੀਦਣ ਲਈ ਪੀਐੱਸਪੀਸੀਐੱਲ ਲਵੇਗਾ 500 ਕਰੋੜ ਦਾ ਕਰਜ਼ਾ

  • Patiala
  • April 9, 2022
  • No Comment
  • 52

ਸੂਬਾ ਸਰਕਾਰ ਵੱਲੋਂ ਸਬਸਿਡੀ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਵਿੱਤੀ ਸੰਕਟ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੀਐਸਪੀਸੀਐਲ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਖਰੀਦਣ ਲਈ 500 ਕਰੋੜ ਰੁਪਏ ਦੇ ਵਾਧੂ ਕਰਜ਼ੇ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਕੁੱਲ 20,500 ਕਰੋੜ ਰੁਪਏ ਦੇ ਸਬਸਿਡੀ ਬਿੱਲ ਜੋ ਕਿ 31 ਮਾਰਚ ਤੱਕ ਅਦਾ ਕੀਤੇ ਜਾਣੇ ਸਨ। ਇਸ ਵਿਚੋਂ ਲਗਭਗ 7100 ਕਰੋੜ ਰੁਪਏ ਬਕਾਇਆ ਹਨ। 7 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਵਾਲੇ ਖਪਤਕਾਰਾਂ ਲਈ 3 ਰੁਪਏ ਪ੍ਰਤੀ ਯੂਨਿਟ ਦੀ ਦਰ ਘੱਟ ਕੀਤੀ ਗਈ ਸੀ ਜੋਕਿ ਸਬਸੀਡੀ ਬਿੱਲ ਵਿਚ ਹੀ ਜੋੜੀ ਗਈ ਹੈ। ਵਿੱਤੀ ਘਾਟੇ ਕਰਕੇ ਪੀਐਸਪੀਸੀਐੱਲ ਨੇ 500 ਕਰੋੜ ਰੁਪਏ ਦਾ ਵਾਧੂ ਕਰਜਾ ਲੈਣ ਦਾ ਫੈਸਲਾ ਕੀਤਾ ਹੈ, ਜਿਸ ਲਈ ਪਹਿਲਾਂ ਹੀ ਵੱਖ-ਵੱਖ ਸਰਕਾਰੀ ਮਾਲਕੀ ਵਾਲੇ ਤੇ ਨਿੱਜੀ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਪੱਤਰ ਭੇਜਿਆ ਗਿਆ ਹੈ।

ਸੂਤਰਾਂ ਅਨੁਸਾਰ ਪੀਐਸਪੀਸੀਐਲ ਕੋਲ ਲਗਭਗ 17000 ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਤੋਂ ਇਲਾਵਾ ਉਦੈ ਸਕੀਮ ਤਹਿਤ ਪੰਜਾਬ ਸਰਕਾਰ ਨੇ ਪੀਐਸਪੀਸੀਐਲ ਦਾ 34000 ਕਰੋੜ ਤੋਂ ਵੱਧ ਦਾ ਕਰਜ਼ਾ ਬਦਲੇ ਬਾਂਡ ਜਾਰੀ ਕੀਤੇ ਸੀ। ਪੀਐਸਪੀਸੀਐੱਲ ਇਹਨਾਂ ਬਾਂਡ ਦੇ ਬਦਲੇ ਇਕੁਇਟੀ ‘ਤੇ ਕੋਈ ਰਿਟਰਨ ਨਹੀਂ ਅਦਾ ਕਰਦਾ ਹੈ, ਪਰ ਬਾਕੀ ਕਰਜ਼ੇ ਦੀ ਰਕਮ ਲਈ ਇਹ ਲਗਭਗ 1400 ਕਰੋੜ ਰੁਪਏ ਦਾ ਵਿਆਜ ਅਦਾ ਕਰਦਾ ਹੈ, ਜੋ ਬਿਜਲੀ ਦੀ ਲਾਗਤ ਵਿੱਚ ਜੋੜਿਆ ਜਾਂਦਾ ਹੈ ਅਤੇ ਰਾਜ ਦੇ ਖਪਤਕਾਰਾਂ ਤੋਂ ਵਸੂਲ ਕੀਤਾ ਜਾਂਦਾ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.