Young Simranjit Singh commits suicide in Patiala

Young Simranjit Singh commits suicide in Patiala

ਪੁਲਸ ਨੂੰ ਬਰਾਮਦ ਹੋਏ ਸੁਸਾਈਡ ਨੋਟ ਵਿਚ ਸਿਮਰਨਜੀਤ ਸਿੰਘ ਨੇ ਸਹੁਰੇ ਪਰਿਵਰਾ ਬਾਰੇ ਹੈਰਾਨੀਜਨਕ ਖ਼ੁਲਾਸੇ ਕੀਤੇ ਹਨ।ਸੁਸਾਈਡ ਨੋਟ ਵਿਚ ਸਿਮਰਨਜੀਤ ਸਿੰਘ ਨੇ ਸਾਫ਼ ਤੌਰ ‘ਤੇ ਲਿਖਿਆ ਕਿ ਕੁਝ ਸਮੇਂ ਪਹਿਲਾਂ ਮੇਰੇ ਪਿਤਾ ਜੀ ਗੁਜ਼ਰ ਗਏ ਹਨ ਅਤੇ ਮੇਰੇ ਪਿਤਾ ਦੀ ਮੌਤ ਤੋਂ ਬਾਅਦ ਮੇਰੇ ਸਹੁਰਾ ਪਰਿਵਾਰ ਵੱਲੋਂ ਮੇਰੇ ਘਰ ਵਿੱਚ ਦਖਲ-ਅੰਦਾਜ਼ੀ ਕੀਤੀ ਜਾ ਰਹੀ ਹੈ ਅਤੇ ਉਹ ਹੁਣ ਮੇਰੀ ਜਾਇਦਾਦ ਅਤੇ ਮੇਰੀ ਨਕਦੀ ਲੈਣ  ਦੀ ਵੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਮੇਰੇ ਖ਼ਿਲਾਫ਼ ਕੋਤਵਾਲੀ ਥਾਣਾ ਦੇ ਵਿਚ ਵੀ ਕਈ ਮੁਕੱਦਮੇ ਝੂਠੇ ਦਰਜ ਕਰਵਾਏ ਹਨ ਅਤੇ ਮੈਨੂੰ ਆਈ. ਜੀ. ਪਟਿਆਲਾ ਦੀ ਵੀ ਧਮਕੀ ਦੇ ਰਹੇ ਹਨ ਅਤੇ ਹੁਣ ਉਨ੍ਹਾਂ ਨੇ ਮੇਰੀ ਘਰਵਾਲੀ ਨੂੰ ਵੀ ਆਪਣੀਆਂ ਗੱਲਾਂ ਦੇ ਵਿਚ ਲਗਾ ਲਿਆ ਹੈ।

ਅੱਗੇ ਲਿਖਦੇ ਉਸ ਨੇ ਦੱਸਿਆ ਕਿ ਮੇਰੀ ‘ਲਵ ਮੈਰਿਜ’ ਹੋਈ ਸੀ। ਮੇਰੀ ਘਰਵਾਲੀ ਦੇ ਪੇਟ ਦੇ ਵਿੱਚ ਮੇਰਾ ਬੱਚਾ ਹੈ ਅਤੇ ਮੈਂ ਆਪਣੀ ਘਰਵਾਲੀ ਅਤੇ ਬੱਚੇ ਤੋਂ ਬਿਨਾਂ ਨਹੀਂ ਰਹਿ ਸਕਦਾ। ਮੇਰਾ ਸਹੁਰਾ ਪਰਿਵਾਰ ਉਨ੍ਹਾਂ ਨੂੰ ਆਪਣੇ ਕੋਲ ਲੈ ਗਿਆ ਹੈ ਅਤੇ ਹੁਣ ਮੇਰਾ ਸਹੁਰਾ ਪਰਿਵਾਰ ਮੇਰੇ ਤੋਂ 70 ਲੱਖ ਦੀ ਡਿਮਾਂਡ ਕਰ ਰਿਹਾ ਹੈ। ਇਸ ਕਰਕੇ ਮੈਂ ਅੱਜ ਇਸ ਕਦਮ ‘ਤੇ ਪਹੁੰਚਿਆ ਹਾਂ ਕਿ ਮੇਰੇ ਕੋਲ ਕੋਈ ਹੋਰ ਰਸਤਾ ਨਹੀ ਹੈ। ਇਸ ਕਰਕੇ ਮੈਂ ਅੱਜ ਸੁਸਾਈਡ ਕਰ ਰਿਹਾ ਹਾਂ, ਜਿਸ ਦੇ ਜ਼ਿੰਮੇਵਾਰ ਮੇਰਾ ਸਹੁਰਾ ਅਤੇ ਮੇਰੀ ਸੱਸ ਹੈ।

ਮ੍ਰਿਤਕ ਨੌਜਵਾਨ ਸਿਮਰਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਵੀ ਆਖਿਆ ਕਿ ਸਾਡੇ ਮੁੰਡੇ ਦੀ ਮੌਤ ਦੇ ਜ਼ਿੰਮੇਵਾਰ ਉਸ ਦੇ ਸਹੁਰੇ ਪਰਿਵਾਰ ਵਾਲੇ ਹਨ ਜੋਕਿ ਉਸ ਨੂੰ ਸਮੇਂ-ਸਮੇਂ ‘ਤੇ ਧਮਕੀਆਂ ਦਿੰਦੇ ਸਨ ਅਤੇ ਉਸ ਉੱਪਰ ਝੂਠੇ ਪਰਚੇ ਦਰਜ ਕਰਵਾ ਰਹੇ ਸਨ। ਸਾਡੀ ਮੰਗ ਹੈ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਦੂਜੇ ਪਾਸੇ ਤ੍ਰਿਪੜੀ ਥਾਣਾ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਸੱਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *