
ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਣਾ ਵੱਡੀ ਜਿੱਤ – ਬੀਰ ਦਵਿੰਦਰ ਸਿੰਘ
- Patiala
- April 18, 2022
- No Comment
- 88
ਯੂਪੀ ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ‘ਚੇ ਕਾਰ ਚੜ੍ਹਾਉਣ ਵਾਲੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਰੱਦ ਕਰਨ ਨਾਲ ਨਿਆਂ ਪ੍ਰਕਿਰਿਆ ਦੀ ਵੱਡੀ ਜਿੱਤ ਹੋਈ ਹੈ ਅਤੇ ਇਸ ਨਾਲ ਪੀੜਤ ਪਰਿਵਾਰਾਂ ਨੂੰ ਇਕ ਰਾਹਤ ਦਾ ਸੰਦੇਸ਼ ਮਿਲਿਆ ਹੈ ਅਤੇ ਇਸ ਫੈਸਲੇ ਨਾਲ ਪੀੜਤ ਪਰਿਵਾਰਾਂ ਦਾ ਦੇਸ਼ ਦੇ ਨਿਆਇਕ ਢਾਂਚੇ ‘ਚ ਵਿਸ਼ਵਾਸ਼ ਵਧੇਗਾ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕੀਤਾ। ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਰਤ ਸਰਕਾਰ ਦੇ ਗ੍ਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਇਖ਼ਲਾਕੀ ਕਦਰਾਂ-ਕੀਮਤਾਂ ਦੀ ਦਿ੍ਸ਼ਟੀ ‘ਚ, ਫੌਰੀ ਤੌਰ ਤੇ ਮੰਤਰੀ ਮੰਡਲ ‘ਚੋਂ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅਜਿਹਾ ਨਾ ਕਰਨ ‘ਤੇੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਗ੍ਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ‘ਚੋਂ ਬਰਤਰਫ਼ ਕਰਨ ਤਾਂ ਕਿ ਉਹ ਆਪਣੇ ਅਹੁਦੇ ਦੀ ਦਰਵਰਤੋਂ ਕਰਕੇ ਨਿਆਂ ਪ੍ਰਕਿਰਿਆ ਨੂੰ ਅਸਰ-ਅੰਦਾਜ਼ ਨਾ ਕਰ ਸਕਣ।