ਪੂਰੇ ਪੰਜਾਬ ‘ਚ ਲੱਗਣਗੇ ਬਿਜਲੀ ਦੇ ਕੱਟ, ਪਾਵਰਕਾਮ ਦੇ ਹੱਥ ਹੋਏ ਖੜ੍ਹੇ

ਪੂਰੇ ਪੰਜਾਬ ‘ਚ ਲੱਗਣਗੇ ਬਿਜਲੀ ਦੇ ਕੱਟ, ਪਾਵਰਕਾਮ ਦੇ ਹੱਥ ਹੋਏ ਖੜ੍ਹੇ

  • Patiala
  • April 28, 2022
  • No Comment
  • 79

ਪੰਜਾਬ ਵਿੱਚ ਬਿਜਲੀ ਦਾ ਮੰਗ ਪੂਰੀ ਕਰਨਾ ਪੀਐਲਪੀਸੀਐਲ ਦੇ ਵਸੋਂ ਬਾਹਰ ਹੋ ਗਿਆ ਹੈ। ਬਿਜਲੀ ਬੰਦ ਹੋਣ ਤੇ ਬਿਜਲੀ ਦੀ ਮੰਗ ਵਧਣ ਦੀ ਦੁਹਾਈ ਪਾਉੰਦਿਆਂ ਖਪਤਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਣ ਲੱਗੀ ਹੈ। ਸਮੂਹ ਐਸਡੀਓਜ਼ ਨੂੰ ਵ੍ਹਟਸਐਪ ਤੇ ਮੈਸੇਜ ਭੇਜਿਆ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਇਹ ਦੱਸਿਆ ਜਾਵੇ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਦੋ ਯੂਨਿਟ ਤੇ ਤਲਵੰਡੀ ਸਾਬੋ ਦੋ ਯੂਨਿਟ ਤਕਨੀਕੀ ਖ਼ਰਾਬੀ ਕਰਕੇ ਬੰਦ ਹਨ, ਜਦਕਿ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਇੱਕ ਯੂਨਿਟ ਕੋਲੇ ਦੀ ਘਾਟ ਕਰਕੇ ਬੰਦ ਰੱਖਿਆ ਗਿਆ ਹੈ।

ਪੰਜਾਬ ਵਿੱਚ ਕੁੱਲ ਮਿਲਾ ਕੇ ਪੰਦਰਾਂ ਯੂਨਿਟਾਂ ਵਿੱਚੋਂ ਪੰਜ ਯੂਨਿਟ ਬੰਦ ਹਨ ਅਤੇ ਦੋ ਹਜ਼ਾਰ ਮੈਗਾਵਾਟ ਦੀ ਕਮੀ ਨਾਲ ਪਾਵਰਕਾਮ ਨੂੰ ਜੂਝਣਾ ਪੈ ਰਿਹਾ ਹੈ।

ਪਾਵਰਕਾਮ ਨੇ ਵ੍ਹਟਸਐਪ ਰਾਹੀਂ ਸਾਰੇ ਐੱਸਡੀਓ ਜੇਈਜ਼ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਤਲਵੰਡੀ ਸਾਬੋ ਅਤੇ GGSTP ਰੋਪੜ ਥਰਮਲਾਂ ਦੇ ਯੂਨਿਟਾਂ ਦੇ ਖ਼ਰਾਬ ਹੋਣ ਸਬੰਧੀ ਅਨਾਊਂਸਮੈਂਟ ਕਰਵਾਉਣ ਕਿ ਉਨ੍ਹਾਂ ਥਰਮਲਾਂ ਦੇ ਬੰਦ ਹੋਣ ਨਾਲ ਇੱਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ। ਜਿਸ ਕਰਕੇ ਮਹਿਕਮੇ ਨੂੰ ਮਜਬੂਰੀ ਵਿੱਚ AP/UPS/Urban ਫੀਡਰਾਂ ਤੇ ਕੱਟ ਲਗਾਉਣੇ ਪੈ ਰਹੇ ਹਨ, ਇਨ੍ਹਾਂ ਥਰਮਲਾਂ ਦੀ ਸਪਲਾਈ ਤਿੰਨ ਦਿਨਾਂ ਤਕ ਚਾਲੂ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਬਿਜਲੀ ਦੀ ਸਥਿਤੀ ਪਹਿਲਾਂ ਵਾਂਗ ਆਮ ਹੋ ਜਾਵੇਗੀ ਸਮੂਹ ਵਡਮੁੱਲੇ ਖਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਇਸ ਸੰਕਟ ਦੀ ਘੜੀ ਨੂੰ ਸਮਝਦੇ ਹੋਏ ਇਸ ਨਾਜ਼ੁਕ ਸਥਿਤੀ ਵਿੱਚ ਮਹਿਕਮੇ ਦੀ ਮੱਦਦ ਕਰਨ ਅਤੇ ਸ਼ਾਂਤੀ ਬਣਾਈ ਰੱਖਣ, ਮਹਿਕਮੇ ਵੱਲੋਂ ਖਪਤਕਾਰਾਂ ਨੂੰ ਸਪਲਾਈ ਦੇਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *