ਪੰਜਾਬ ਵਿੱਚ ਕੋਈ ਸੁਰੱਖਿਅਤ ਨਹੀਂ, ਕਾਨੂੰਨ ਵਿਵਸਥਾ ਸੰਭਾਲਣ ‘ਚ ਪੰਜਾਬ ਸਰਕਾਰ ਨਾਕਾਮ

ਪੰਜਾਬ ਵਿੱਚ ਕੋਈ ਸੁਰੱਖਿਅਤ ਨਹੀਂ, ਕਾਨੂੰਨ ਵਿਵਸਥਾ ਸੰਭਾਲਣ ‘ਚ ਪੰਜਾਬ ਸਰਕਾਰ ਨਾਕਾਮ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ AAM AADMI PARTY  ਦੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਅਮਰਿੰਦਰ ਸਿੰਘ ਰਾਜਾ (Amarinder Singh Raja) ਨੇ ਭਗਵੰਤ ਮਾਨ (Bhagwant Mann) ‘ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ‘ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ।

ਲੁਧਿਆਣਾ ‘ਚ ਹੋਏ ਦੋਹਰੇ ਕਤਲ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਵੜਿੰਗ ਨੇ ਕਿਹਾ, ‘ਪੰਜਾਬ ‘ਚ ਕਿਤੇ ਵੀ ਲੋਕ ਸੁਰੱਖਿਅਤ ਨਹੀਂ ਹਨ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਲੋਕ ਬਾਹਰ ਸੁਰੱਖਿਅਤ ਨਹੀਂ ਹਨ, ਲੋਕ ਆਪਣੇ ਘਰਾਂ ਦੇ ਅੰਦਰ ਵੀ ਸੁਰੱਖਿਅਤ ਨਹੀਂ ਹਨ।

ਲੁਧਿਆਣਾ ਦੇ ਪੌਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿੱਚ ਬੁੱਧਵਾਰ ਸ਼ਾਮ ਇੱਕ ਸੇਵਾਮੁਕਤ ਇਨਕਮ ਟੈਕਸ ਅਧਿਕਾਰੀ ਅਤੇ ਉਸਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਵੜਿੰਗ ਨੇ ਇਕ ਬਿਆਨ ਵਿਚ ਕਿਹਾ ਕਿ ਮੋਹਾਲੀ ਜ਼ਿਲੇ ਦੇ ਜ਼ੀਰਕਪੁਰ ਵਿਚ ਇੱਕ ਸੀਨੀਅਰ ਪੱਤਰਕਾਰ ‘ਤੇ ਵੀ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *