The assets of seven accused, including former MLA Bains, involved in the rape case have been attached

The assets of seven accused, including former MLA Bains, involved in the rape case have been attached

ਜਬਰ-ਜਨਾਹ ਮਾਮਲੇ (Rape Case) ’ਚ ਨਾਮਜ਼ਦ ਕੀਤੇ ਗਏ ਸਿਮਰਜੀਤ ਸਿੰਘ ਬੈਂਸ (Simarjit Singh Bains) ਤੇ ਬਾਕੀ ਮੁਲਜ਼ਮਾਂ ਦੀ ਜਾਇਦਾਦ ਨੂੰ ਮਾਮਲੇ ’ਚ ਅਟੈਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰਿਆਂ ਦੇ ਬੈਂਕ ਖਾਤਿਆਂ ਨੂੰ ਵੀ ਫਰੀਜ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਪੁਲਿਸ ਹੁਣ ਜਾਇਦਾਦ ਨੂੰ ਸੀਜ਼ ਕਰਨ ਲਈ ਅਦਾਲਤ ’ਚ ਅਰਜ਼ੀ ਦੇ ਸਕਦੀ ਹੈ। ਇਸ ਤੋਂ ਪਹਿਲਾਂ 4 ਜੁਲਾਈ ਨੂੰ ਹੀ ਮੁਲਜ਼ਮਾਂ ਦੀ ਚੱਲ-ਅਚੱਲ ਜਾਇਦਾਦ ਨੂੰ ਮਾਮਲੇ ਨਾਲ ਅਟੈਚ ਕਰਨ ਦੇ ਹੁਕਮ ਜਾਰੀ ਹੋਏ ਸਨ। ਪੁਲਿਸ ਨੇ ਪਰਮਜੀਤ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਬਲਜਿੰਦਰ ਕੌਰ ਤੇ ਸੁਖਚੈਨ ਸਿੰਘ ਦੀ ਜਾਇਦਾਦ ਦੀ ਰਿਪੋਰਟ ਵੀ ਅਦਾਲਤ ’ਚ ਜਮ੍ਹਾਂ ਕਰਵਾ ਦਿੱਤੀ ਹੈ ਤੇ ਇਹ ਸਾਰੀ ਜਾਇਦਾਦ ਮਾਮਲੇ ਨਾਲ ਅਟੈਚ ਕਰ ਦਿੱਤੀ ਗਈ ਹੈ। ਇਸ ਲਈ ਸਬੰਧਤ ਤਹਿਸੀਲਦਾਰ ਨੂੰ ਅਦਾਲਤ ਦੇ ਆਰਡਰ ਦੀ ਕਾਪੀ ਦੇ ਕੇ ਹੁਕਮ ਦਿੱਤੇ ਗਏ ਹਨ ਕਿ ਇਸ ਜਾਇਦਾਦ ਨੂੰ ਹੁਣ ਅੱਗੇ ਖ਼ਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਅਟੈਚ ਕਰਨ ਲਈ ਪ੍ਰੋਸੈੱਸ ਚੱਲ ਰਹੀ ਹੈ। ਸਾਰਿਆਂ ਦੀਆਂ ਜਾਇਦਾਦਾਂ ਦੀਆਂ ਲਿਸਟਾਂ ਬਣ ਕੇ ਤਿਆਰ ਹਨਜੇਸੀਪੀ ਰੂਰਲ ਰਵਚਰਨ ਸਿੰਘ ਬਰਾਡ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਮੁਲਜ਼ਮਾਂ ਦੀ ਜਾਇਦਾਦ ਅਟੈਚ ਕਰਵਾ ਦਿੱਤੀ ਗਈ ਹੈ। ਹਾਲੇ ਅਦਾਲਤ ਨੇ ਇਹ ਜਾਇਦਾਦਾਂ ਸੀਜ਼ ਕਰਨ ਦੇ ਹੁਕਮ ਨਹੀਂ ਦਿੱਤੇ ਹਨ, ਜੇਕਰ ਹੁਕਮ ਆਉਂਦੇ ਹਨ ਤਾਂ ਇਨ੍ਹਾਂ ’ਤੇ ਅਮਲ ਕੀਤਾ ਜਾਵੇਗਾ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *