
Big Statement of CM Bhagwant Mann on Relationship with Raghav Chadha
- Politics
- July 29, 2022
- No Comment
- 21
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਅਤੇ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ (Raghav Chahda) ਵਿਚਾਲੇ ਕੋਈ ਵਿਵਾਦ ਨਹੀਂ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ (AG Anmol Rattan Sidhu) ਦੇ ਅਸਤੀਫ਼ਾ ਦੇਣ ਤੇ ਵਿਨੋਦ ਘਈ (Vinod Ghai) ਦੇ ਨਵਾਂ ਏਜੀ ਲੱਗਣ ਪਿੱਛੋਂ ਇਸ ਗੱਲ ਦੀ ਚਰਚਾ ਚੱਲ ਰਹੀ ਹੈ ਕਿ ਮਾਨ ਤੇ ਚੱਢਾ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਹੋ ਜਿਹੀਆਂ ਗੱਲਾਂ ਵਿਰੋਧੀ ਧਿਰ ਵੱਲੋਂ ਭਰਮ ਫੈਲਾਉਣ ਲਈ ਕੀਤੀਆਂ ਜਾ ਰਹੀਆਂ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਪਿੱਛੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਨੋਦ ਘਈ ਪ੍ਰਸਿੱਧ ਵਕੀਲ ਹਨ ਤੇ ਉਹ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ। ਉਨ੍ਹਾਂ ਦੇ ਏਜੀ ਲੱਗਣ ਸਬੰਧੀ ਨੋਟੀਫਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵਿਨੋਦ ਘਈ ਨੂੰ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਇਸ ਦੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਵਕੀਲ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਏ.ਜੀ. ਨਿਯੁਕਤ ਕੀਤੇ ਜਾਣ ਨਾਲ ਆਖ਼ਰਕਾਰ ‘ਆਪ’ ਦੀ ਸਾਜ਼ਸ਼ੀ ਰਾਜਨੀਤੀ ਦਾ ਪਰਦਾਫਾਸ਼ ਹੋ ਗਿਆ ਹੈ।