ਬਿਕਰਮ ਮਜੀਠੀਆ ਦਾ ਨਵਜੋਤ ਸਿੱਧੂ ‘ਤੇ ਤੰਜ

ਬਿਕਰਮ ਮਜੀਠੀਆ ਦਾ ਨਵਜੋਤ ਸਿੱਧੂ ‘ਤੇ ਤੰਜ

  • Politics
  • February 12, 2022
  • No Comment
  • 68

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਆਪਸੀ ਦੂਸ਼ਣਬਾਜ਼ੀ ਸਾਫ਼ ਜੱਗ ਜ਼ਾਹਿਰ ਹੋ ਰਹੀ ਹੈ। ਬਿਕਰਮ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੂੰ ਆੜੇ ਹੱਥੀਂ ਲਿਆ ਹੈ। ਮਜੀਠੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਨਵਜੋਤ ਸਿੱਧੂ ਨੂੰ ਪਿੱਛੇ ਕਰ ਦਿੱਤਾ ਹੈ। ਰਾਹੁਲ ਗਾਂਧੀ ਨੂੰ ਸਿੱਧੂ ਦਾ ਪੰਜਾਬ ਮਾਡਲ ਪੰਸਦ ਨਹੀਂ ਆਇਆ। 20 ਫਰਵਰੀ ਦੀਆਂ ਚੋਣਾਂ ਤੋਂ ਬਾਅਦ ਸਿੱਧੂ ਦਾ ਪਰਿਵਾਰ ਵੀ ਉਸ ਨੂੰ ਨਹੀਂ ਪੁੱਛੇਗਾ।

ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦੇ ਹੋਏ ਮਜੀਠੀਆ ਨੇ ਕਿਹਾ ਕਿ ਚੰਨੀ ਕਹਿੰਦੇ ਹਨ ਕਿ ਮੈਂ ਸਾਊਂਡ ਦਾ ਕੰਮ ਕਰਦਾ ਰਿਹਾ। ਮਜੀਠੀਆ ਨੇ ਕਿਹਾ ਕਿ ਮੈਂ ਅੱਜ ਤਕ ਸਾਊਂਡ ਦਾ ਕੰਮ ਕਰਨ ਵਾਲਾ ਕੋਈ ਵੀ ਵਿਅਕਤੀ ਕਰੋੜਾਂਪਤੀ ਨਹੀਂ ਦੇਖਿਆ। ਮੈਂ ਸਾਊਂਡ ਦਾ ਕੰਮ ਕਰਨ ਵਾਲੇ ਨੌਜਵਾਨਾਂ ਦਾ ਸਰਵੇ ਕੀਤਾ ਪਰ ਕਿਸੇ ਦੀ ਤੀਹ ਹਜ਼ਾਰ ਤੋਂ ਵੱਧ ਮਹੀਨੇ ਦੀ ਕਮਾਈ ਨਹੀਂ, ਜਿਸ ਦੇ ਬਾਵਜੂਦ ਚੰਨੀ ਕੋਲੋਂ ਕਰੋੜਾਂ ਰੁਪਏ ਕਿਸ ਤਰ੍ਹਾਂ ਆ ਗਏ? ਹਾਸੋਹੀਣੀ ਅੰਦਾਜ਼ ਵਿੱਚ ਮਜੀਠੀਆ ਨੇ ਕਿਹਾ ਕਿ ਹੋ ਸਕਦਾ ਹੈ ਅੰਬਾਨੀ ਤੇ ਅਡਾਨੀ ਚੰਨੀ ਵੱਲ ਦੇਖ ਕੇ ਹੁਣ ਸਾਊਂਡ ਸਿਸਟਮ ਦਾ ਕੰਮ ਖੋਲ੍ਹ ਲੈਣ।  

ਬੀਤੇ ਦਿਨੀਂ ਰੋਡ ਸ਼ੋਅ ਦੌਰਾਨ ‘ਆਪ’ ਨੇਤਾ ਭਗਵੰਤ ਮਾਨ ’ਤੇ ਹੋਏ ਹਮਲੇ ’ਤੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਮੈਂ ਇਸ ਹਮਲੇ ਦੀ ਨਿੰਦਾ ਕਰਦਾ ਹਾਂ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਭਗਵੰਤ ਮਾਨ ਦੀ ਸਿਹਤ ਠੀਕ ਰਹੇ, ਮੈਂ ਇਸ ਲਈ ਅਰਦਾਸ ਕਰਦਾ ਹਾਂ। ਸਿੱਧੂ ਦੇ ਨਸ਼ੇ ਨੂੰ ਲੈ ਕੇ ਦਿੱਤੇ ਬਿਆਨ ’ਤੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਪੰਜ ਸਾਲ ਤਾਂ ਇਨ੍ਹਾਂ ਦੇ ਲਗਾਏ ਹੋਏ ਡੀ.ਜੀ.ਪੀ. ਹੀ ਕੰਮ ਕਰਦੇ ਰਹੇ ਹਨ। ਇਸ ਦੇ ਬਾਵਜੂਦ ਪੰਜਾਬ ’ਚ ਨਸ਼ਾ ਕਿਸ ਤਰ੍ਹਾਂ ਆ ਗਿਆ? ਨਵਜੋਤ ਸਿੱਧੂ ਦੀ ਕਿਸੇ ਨਾਲ ਬਣਦੀ ਨਹੀਂ, ਿਜਸ ਨਾਲ ਕੋਈ ਇਸ ਦੀ ਗੱਲ ਨਹੀਂ ਸੁਣਦਾ। 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *