ਮਾਲਵਿਕਾ ਸੂਦ ਨੂੰ ਵੋਟ ਪਾਉਣ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ‘ਤੇ ਸੋਨੂੰ ਸੂਦ ਖਿਲਾਫ FIR

ਮਾਲਵਿਕਾ ਸੂਦ ਨੂੰ ਵੋਟ ਪਾਉਣ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ‘ਤੇ ਸੋਨੂੰ ਸੂਦ ਖਿਲਾਫ FIR

  • Politics
  • February 21, 2022
  • No Comment
  • 74

ਸਥਾਨਕ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ’ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂ ਸੂਦ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਐੱਫਆਈਆਰ ਵਿੱਚ ਸੋਨੂ ਉੱਤੇ ਆਪਣੀ ਭੈਣ ਮਾਲਵਿਕਾ ਸੂਦ, ਜੋ ਕਾਂਗਰਸ ਦੀ ਟਿਕਟ ’ਤੇ ਮੋਗਾ ਤੋਂ ਚੋਣ ਲੜ ਰਹੇ ਹਨ, ਲਈ ਵੋਟਰਾਂ ਨੂੰ ਅਸਰਅੰਦਾਜ਼ ਕਰਨ ਦਾ ਦੋਸ਼ ਲੱਗਾ ਹੈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੋਨੂ ਮੋਗਾ ਅਸੈਂਬਲੀ ਹਲਕੇ ਦਾ ਵੋਟਰ ਨਹੀਂ ਹੈ। ਲਿਹਾਜ਼ਾ ਉਸ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਲਈ ਪ੍ਰਚਾਰ ਕਰਨ ਜਾਂ ਵੋਟਰਾਂ ਨੂੰ ਅਸਰਅੰਦਾਜ਼ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਧਰ ਅਦਾਕਾਰ ਨੇ ਕਿਹਾ ਕਿ ਉੁਸ ਨੂੰ ਸੂਬੇ ਤੋਂ ਬਾਹਰਲਾ ਦੱਸਣਾ ਸਰਾਸਰ ਗ਼ਲਤ ਹੈ ਕਿਉਂਕਿ ਉਨ੍ਹਾਂ ਦਾ ਜਨਮ ਤੇ ਪਰਵਰਿਸ਼ ਮੋਗਾ ਵਿੱਚ ਹੀ ਹੋਈ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *